Luke 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਸਬਤ ਦੇ ਦਿਨ ਯਿਸੂ ਅਤੇ ਉਹਨਾਂ ਦੇ ਚੇਲੇ ਖੇਤਾਂ ਵਿੱਚੋਂ ਦੀ ਜਾ ਰਹੇ ਸਨ । ਚੇਲੇ ਰਾਹ ਜਾਂਦੇ ਹੋਏ ਖੇਤਾਂ ਵਿੱਚੋਂ ਅਨਾਜ ਦੇ ਸਿੱਟੇ ਤੋੜ ਕੇ ਹੱਥਾਂ ਨਾਲ ਮਲ ਮਲ ਕੇ ਖਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਸਬਤ ਦੇ ਦਿਨ ਜਦੋਂ ਯਿਸ਼ੂ ਖੇਤ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਸਬਤ ਦੇ ਦਿਨ ਐਉਂ ਹੋਇਆ ਜੋ ਉਹ ਖੇਤਾਂ ਵਿੱਚੋਂ ਦੀ ਲੱਗਾ ਜਾਂਦਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋਂੜ ਕੇ ਆਪਣਿਆਂ ਹੱਥਾਂ ਨਾਲ ਮਲ ਮਲ ਚੱਬਦੇ ਜਾਂਦੇ ਸਨ
Punjabi ERV
ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸਦੇ ਕੁਝ ਚੇਲੇ ਕਣਕ ਦੇ ਸਿੱਟੇ ਤੋਡ਼ਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک سبت دے دِن ایویں ہویا پئی اوہ پَیلِیاں دے وِچوں دی لگا جاندا سی تے اوہدے شاگِرد سِٹّے توڑ توڑ کے تے ہتّھاں نال مَل مَل کے چَبدے جاندے سن۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋੜਨ ਅਤੇ ਹੱਥਾਂ 'ਤੇ ਮਸਲ ਕੇ ਖਾਣ ਲੱਗੇ।