Luke 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਚਾਰੇ ਪਾਸੇ ਲੋਕਾਂ ਵੱਲ ਦੇਖਿਆ ਅਤੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਆਪਣਾ ਹੱਥ ਅੱਗੇ ਵਧਾ ।” ਉਸ ਆਦਮੀ ਨੇ ਆਪਣਾ ਹੱਥ ਅੱਗੇ ਵਧਾ ਦਿੱਤਾ ਅਤੇ ਉਸ ਦਾ ਹੱਥ ਉਸੇ ਸਮੇਂ ਠੀਕ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਸਾਰਿਆਂ ਵੱਲ ਵੇਖਦਿਆਂ, ਯਿਸ਼ੂ ਨੇ ਉਸ ਵਿਅਕਤੀ ਨੂੰ ਹੁਕਮ ਦਿੱਤਾ, “ਆਪਣਾ ਹੱਥ ਵਧਾ!” ਉਸ ਨੇ ਉਵੇਂ ਹੀ ਕੀਤਾ ਅਤੇ ਉਸਦਾ ਹੱਥ ਚੰਗਾ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਸਭਨਾਂ ਵੱਲ ਚੁਫੇਰੇ ਵੇਖ ਕੇ ਉਹ ਨੂੰ ਆਖਿਆ, ਆਪਣਾ ਹੱਥ ਲੰਮਾ ਕਰ। ਤਾਂ ਉਹ ਨੇ ਕਰ ਦਿੱਤਾ ਅਤੇ ਉਹ ਦਾ ਹੱਥ ਮੁੜ ਚੰਗਾ ਹੋ ਗਿਆ
Punjabi ERV
ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕਢਿਆ ਤਾਂ ਉਹ ਬਿਲਕੁਲ ਠੀਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ساریاں ولّ چَوفیرے ویکھ کے اوہنوں آکھیا اپنا ہتّھ وَدّھا۔ اوس وَدھایا تے اوہدا ہتّھ ٹھیک ہوگیا۔
Punjabi Standard Bible (Punjabi Standard Bible) 2023
ਫਿਰ ਉਸ ਨੇ ਚਾਰੇ ਪਾਸੇ ਉਨ੍ਹਾਂ ਸਾਰਿਆਂ ਵੱਲ ਵੇਖ ਕੇ ਉਸ ਮਨੁੱਖ ਨੂੰ ਕਿਹਾ, “ਆਪਣਾ ਹੱਥ ਅੱਗੇ ਕਰ।” ਤਾਂ ਉਸ ਨੇ ਕੀਤਾ ਅਤੇ ਉਸ ਦਾ ਹੱਥ ਚੰਗਾ ਹੋ ਗਿਆ।