Luke 6:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦ ਸਵੇਰ ਹੋਈ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ ਅਤੇ ਉਹਨਾਂ ਵਿੱਚੋਂ ਬਾਰ੍ਹਾਂ ਚੇਲਿਆਂ ਨੂੰ ਚੁਣਿਆ, ਜਿਹਨਾਂ ਦਾ ਨਾਂ ਯਿਸੂ ਨੇ ‘ ਰਸੂਲ ’ ਰੱਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਵੇਰ ਹੋਈ ਉਹਨਾਂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਹਨਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਹਨਾਂ ਨੂੰ ਰਸੂਲ ਨਿਯੁਕਤ ਕੀਤਾ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਸੱਦਿਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਦਾ ਨਾਉਂ ਰਸੂਲ ਵੀ ਰੱਖਿਆ ਅਰਥਾਤ
Punjabi ERV
ਅਗਲੀ ਸਵੇਰ ਉਸਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد دِن چڑھیا تَد اوس اپنے شاگِرداں نُوں کول سَدّ کے اوہناں وِچوں باراں نُوں چُنیا تے اوہناں نُوں رسُول وی آکھیا۔
Punjabi Standard Bible (Punjabi Standard Bible) 2023
ਜਦੋਂ ਦਿਨ ਚੜ੍ਹਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਸੱਦ ਕੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣਿਆ ਜਿਨ੍ਹਾਂ ਨੂੰ ਉਸ ਨੇ ਰਸੂਲ ਨਾਮ ਵੀ ਦਿੱਤਾ, ਅਰਥਾਤ