Luke 6:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਆਪਣੇ ਚੇਲਿਆਂ ਦੇ ਨਾਲ ਪਹਾੜ ਤੋਂ ਉਤਰ ਕੇ ਇੱਕ ਖੁੱਲ੍ਹੇ ਮੈਦਾਨ ਵਿੱਚ ਆਏ । ਉੱਥੇ ਉਹਨਾਂ ਕੋਲ ਬਹੁਤ ਸਾਰੇ ਲੋਕ ਇਕੱਠੇ ਹੋ ਗਏ । ਇਹ ਲੋਕ ਯਹੂਦਿਯਾ, ਯਰੂਸ਼ਲਮ ਅਤੇ ਸਮੁੰਦਰ ਦੇ ਕੰਢੇ ਦੇ ਇਲਾਕਿਆਂ ਸੂਰ ਅਤੇ ਸੈਦਾ ਤੋਂ ਆਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰੀ ਕੰਡੇ ਤੋਂ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਖੜਾ ਹੋਇਆ, ਨਾਲੇ ਉਹ ਦੇ ਚੇਲਿਆਂ ਦੀ ਵੱਡੀ ਮੰਡਲੀ ਅਰ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ ਅਤੇ ਯਰੂਸ਼ਲਮ ਅਤੇ ਸੂਰ ਅਰ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਹ ਦੀ ਸੁਣਨ ਲਈ ਅਰ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ
Punjabi ERV
ਯਿਸੂ ਅਤੇ ਰਸੂਲ ਪਹਾਡ਼ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نال اُتر کے اوہ میدان وِچ کھلو گیا۔ تے اوہدے شاگِرداں دی بڑی بِھیڑ سی۔ تے لوکاں دی بڑی خلقت جیہڑی سارے یہُودیہ تے یرُوشلِیم تے صُور تے صَیدا دے سمُندر دے کنڈھیوں ایس لئی آئی پئی اوہ اوہدی سُنن تے اپنے اپنے روگاں توں چنگے ہون۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਦੇ ਨਾਲ ਹੇਠਾਂ ਉੱਤਰ ਕੇ ਇੱਕ ਪੱਧਰੀ ਥਾਂ 'ਤੇ ਖੜ੍ਹਾ ਹੋ ਗਿਆ ਅਤੇ ਚੇਲਿਆਂ ਦਾ ਇੱਕ ਵੱਡਾ ਸਮੂਹ ਅਤੇ ਸਾਰੇ ਯਹੂਦਿਯਾ, ਯਰੂਸ਼ਲਮ ਅਤੇ ਸੂਰ ਅਤੇ ਸੈਦਾ ਦੇ ਤਟਵਰਤੀ ਇਲਾਕੇ ਤੋਂ ਲੋਕਾਂ ਦੀ ਇੱਕ ਵੱਡੀ ਭੀੜ ਵੀ ਉੱਥੇ ਸੀ