Luke 6:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਹੋ ਤੁਸੀਂ ਜਿਹਨਾਂ ਨੂੰ ਮਨੁੱਖ ਦੇ ਪੁੱਤਰ ਦੇ ਕਾਰਨ ਘਿਰਣਾ ਕੀਤੀ ਜਾਂਦੀ ਹੈ, ਸਮਾਜ ਵਿੱਚੋਂ ਕੱਢ ਦਿੱਤਾ ਜਾਂਦਾ ਹੈ, ਨਿੰਦਿਆ ਜਾਂਦਾ ਹੈ, ਅਤੇ ਬੁਰਾ ਸਮਝ ਕੇ ਕੱਢ ਦਿੱਤਾ ਜਾਂਦਾ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਨਫ਼ਰਤ ਕਰਦੇ ਹਨ, ਤੁਹਾਨੂੰ ਬਾਹਰ ਕੱਢਦੇ ਅਤੇ ਤੁਹਾਨੂੰ ਬੇਇੱਜ਼ਤ ਕਰਨ, ਤੁਹਾਡੇ ਨਾਮ ਨੂੰ ਮਨੁੱਖ ਦੇ ਪੁੱਤਰ ਦੇ ਕਾਰਨ ਬੁਰਾ ਕਰਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤ੍ਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਜਦ ਓਹ ਤੁਹਾਨੂੰ ਛੇਕ ਦੇਣਗੇ ਅਤੇ ਬੋਲੀਆਂ ਮਾਰਨਗੇ ਅਤੇ ਤੁਹਾਡਾ ਨਾਉਂ ਬੁਰਾ ਜਾਣ ਕੇ ਕੱਢ ਸੁੱਟਣਗੇ
Punjabi ERV
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇਜ੍ਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ ہو تُسی جد اِبنِ آدم دے سبّب بندے تُہاڈے نال وَیر رکھن گے تے تُہانوں باہر کڈھ دین گے تے ملامت کرن گے تے تُہاڈا ناں بُرا جانن گے۔
Punjabi Standard Bible (Punjabi Standard Bible) 2023
ਧੰਨ ਹੋ ਤੁਸੀਂ ਜਦੋਂ ਮਨੁੱਖ ਦੇ ਪੁੱਤਰ ਦੇ ਕਾਰਨ ਲੋਕ ਤੁਹਾਡੇ ਨਾਲ ਵੈਰ ਰੱਖਣ ਅਤੇ ਤੁਹਾਨੂੰ ਸਮਾਜ ਵਿੱਚੋਂ ਛੇਕ ਦੇਣ ਅਤੇ ਤਾਅਨੇ ਮਾਰਨ ਅਤੇ ਬੁਰਾ ਕਹਿ ਕੇ ਤੁਹਾਡਾ ਨਾਮ ਬਦਨਾਮ ਕਰਨ;