Luke 6:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੁਹਾਡੇ ਨਾਲ ਇਸ ਤਰ੍ਹਾਂ ਹੋਵੇ ਤਾਂ ਤੁਸੀਂ ਅਨੰਦ ਮਨਾਓ ਅਤੇ ਖ਼ੁਸ਼ੀ ਨਾਲ ਉੱਛਲੋ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੈ । ਕਿਉਂਕਿ ਉਹਨਾਂ ਦੇ ਪੁਰਖਿਆਂ ਨੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸ ਦਿਨ ਜਦੋਂ ਇਹ ਹੋਵੇ ਜਸ਼ਨ ਮਨਾਉ ਅਤੇ ਖੁਸ਼ੀ ਵਿੱਚ ਕੁੱਦੋ ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ। ਉਹਨਾਂ ਦੇ ਪੁਰਖਿਆਂ ਨੇ ਵੀ ਨਬੀਆਂ ਨੂੰ ਇਸੇ ਤਰ੍ਹਾਂ ਸਤਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਅਨੰਦ ਹੋਵੋ ਤੇ ਖੁਸ਼ੀ ਨਾਲ ਉੱਛਲੋ ਕਿਉਂ ਜੋ ਵੇਖੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ, ਇਸੇ ਲਈ ਭਈ ਉਨ੍ਹਾਂ ਦੇ ਪਿਉਦਾਦਿਆਂ ਨੇ ਨਬੀਆਂ ਨਾਲ ਇਸੇ ਤਰਾਂ ਕੀਤਾ।।
Punjabi ERV
ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس دِن خُوشی کرنا تے چھالاں مارنا ایس لئی پئی اسمان اُتّے تُہاڈا بڑا اَجر اے۔ کیوں جو نبیاں نال اوہناں دے وَڈّھے ایسے طرح کر دے سن۔
Punjabi Standard Bible (Punjabi Standard Bible) 2023
“ਉਸ ਦਿਨ ਅਨੰਦ ਕਰੋ ਅਤੇ ਖੁਸ਼ੀ ਨਾਲ ਉੱਛਲੋ, ਕਿਉਂਕਿ ਵੇਖੋ, ਤੁਹਾਡਾ ਪ੍ਰਤਿਫਲ ਸਵਰਗ ਵਿੱਚ ਬਹੁਤ ਹੈ; ਇਸ ਲਈ ਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ।”