Luke 6:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰ ਜਿਹੜੇ ਸੁਣ ਰਹੇ ਹਨ, ਉਹਨਾਂ ਨੂੰ ਮੈਂ ਕਹਿੰਦਾ ਹਾਂ, ਆਪਣੇ ਵੈਰੀਆਂ ਨੂੰ ਪਿਆਰ ਕਰੋ ਅਤੇ ਆਪਣੇ ਬੁਰਾਈ ਕਰਨ ਵਾਲਿਆਂ ਦੇ ਨਾਲ ਭਲਾਈ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ
Punjabi ERV
“ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹਡ਼ੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਚਿਤਵਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہانوں جیہڑے سُندے ہو مَیں آکھنا آں پئی اپنے دُشمناں نُوں پیار کرو۔ جیہڑے تُہاڈے نال وَیر رکھن اوہناں دا بھلا کرو۔
Punjabi Standard Bible (Punjabi Standard Bible) 2023
“ਪਰ ਮੈਂ ਤੁਹਾਨੂੰ ਜਿਹੜੇ ਸੁਣਦੇ ਹੋ, ਕਹਿੰਦਾ ਹਾਂ, ਆਪਣੇ ਵੈਰੀਆਂ ਨੂੰ ਪਿਆਰ ਕਰੋ, ਜਿਹੜੇ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਉਨ੍ਹਾਂ ਦਾ ਭਲਾ ਕਰੋ।