Luke 6:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਜੀ ਵੀ ਉਸ ਵੱਲ ਕਰ ਦਿਓ । ਇਸੇ ਤਰ੍ਹਾਂ ਜੇਕਰ ਕੋਈ ਤੁਹਾਡੀ ਚਾਦਰ ਲੈ ਲਵੇ ਤਾਂ ਉਸ ਨੂੰ ਆਪਣਾ ਕੁੜਤਾ ਵੀ ਦੇ ਦੇਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡੀ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਕਰ ਦਿਹ ਅਰ ਜੋ ਤੇਰੀ ਚਾਦਰ ਖੋਹ ਲਵੇ ਉਹ ਨੂੰ ਕੁੜਤਾ ਵੀ ਲੈਣੋਂ ਮਨਾ ਨਾ ਕਰ
Punjabi ERV
ਜੇਕਰ ਕੋਈ ਤੁਹਾਡੀ ਇੱਕ ਗਲ੍ਹ ਤੇ ਚਪੇਡ਼ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ੍ਹ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا تیری اِک گلھ اُتّے چپیڑ مارے اوہدے ولّ دُوجی وی پھیر دے۔ تے جیہڑا تیرا چوغہ کھو لَوے کُرتا لین توں وی اوہنوں نا ڈَک۔
Punjabi Standard Bible (Punjabi Standard Bible) 2023
ਜਿਹੜਾ ਤੇਰੀ ਇੱਕ ਗੱਲ੍ਹ 'ਤੇ ਚਪੇੜ ਮਾਰੇ ਤਾਂ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜਿਹੜਾ ਤੇਰਾ ਚੋਗਾ ਖੋਹ ਲਵੇ ਉਸ ਨੂੰ ਕੁੜਤਾ ਲੈਣ ਤੋਂ ਵੀ ਨਾ ਰੋਕ।