Luke 6:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਤੁਸੀਂ ਆਪਣੇ ਪਿਆਰ ਕਰਨ ਵਾਲਿਆਂ ਨਾਲ ਹੀ ਪਿਆਰ ਕਰਦੇ ਹੋ ਤਾਂ ਇਹ ਕਿਹੜੀ ਵੱਡੀ ਗੱਲ ਹੈ? ਕਿਉਂਕਿ ਬੁਰੇ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸ ਦਾ ਕੀ ਫ਼ਾਇਦਾ? ਕਿਉਂਕਿ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਉਨ੍ਹਾਂ ਨਾਲ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਆਪਣਿਆਂ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
Punjabi ERV
ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُسی اوہناں نُوں جیہڑے تُہانوں پیار کر دے نیں پیار کرو تاں تُہاڈا کاہدا احسان اے؟ کیوں جو گُناہیں وی اپنے پیار کرن والیاں نُوں پیار کر دے نیں۔
Punjabi Standard Bible (Punjabi Standard Bible) 2023
ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਕਿਉਂਕਿ ਪਾਪੀ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।