Luke 6:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਆਪਣੇ ਭਲਾਈ ਕਰਨ ਵਾਲਿਆਂ ਨਾਲ ਹੀ ਭਲਾਈ ਕਰਦੇ ਹੋ ਤਾਂ ਇਹ ਕਿਹੜੀ ਵੱਡੀ ਗੱਲ ਹੈ? ਇਸ ਤਰ੍ਹਾਂ ਤਾਂ ਬੁਰੇ ਲੋਕ ਵੀ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਜੇ ਤੁਸੀਂ ਉਹਨਾਂ ਦਾ ਭਲਾ ਕਰਦੇ ਹੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?
Punjabi ERV
ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਾਡ਼ੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تُسی اوہناں دا جیہڑے تُہاڈا بھلا کر دے نیں بھلا کرو۔ تے تُہاڈا کاہدا احسان اے؟ کیوں جو گُنہگار وی ایسے طرح کر دے نیں۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜੇ ਤੁਸੀਂ ਉਨ੍ਹਾਂ ਨਾਲ ਭਲਾਈ ਕਰੋ ਜਿਹੜੇ ਤੁਹਾਡੇ ਨਾਲ ਭਲਾਈ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਤਾਂ ਇਹੋ ਕਰਦੇ ਹਨ।