Luke 6:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਵਾਪਸ ਲੈਣ ਦੇ ਲਈ ਹੀ ਉਧਾਰ ਦਿੰਦੇ ਹੋ ਤਾਂ ਇਹ ਕਿਹੜੀ ਵੱਡੀ ਗੱਲ ਹੈ? ਕਿਉਂਕਿ ਇਸ ਤਰ੍ਹਾਂ ਤਾਂ ਪਾਪੀ ਵੀ ਇੱਕ ਦੂਜੇ ਨੂੰ ਉਧਾਰ ਦਿੰਦੇ ਹਨ ਕਿ ਜਿੰਨਾ ਉਹਨਾਂ ਨੇ ਦਿੱਤਾ ਹੈ, ਉੱਨਾਂ ਹੀ ਵਾਪਸ ਲੈਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਤੁਸੀਂ ਉਹਨਾਂ ਨੂੰ ਹੀ ਉਧਾਰ ਦਿੰਦੇ ਹੋ ਜਿਨ੍ਹਾਂ ਤੋਂ ਪੈਸੇ ਵਾਪਸ ਮਿਲਣ ਦੀ ਉਮੀਦ ਹੋਵੇ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਪਾਪੀ ਵੀ ਇਸੇ ਤਰ੍ਹਾਂ ਕਰਦੇ ਹਨ, ਇਸ ਉਮੀਦ ਵਿੱਚ ਕਿ ਉਹਨਾਂ ਦੇ ਸਾਰੇ ਪੈਸੇ ਉਹਨਾਂ ਨੂੰ ਵਾਪਸ ਮਿਲ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿਓ ਜਿਨ੍ਹਾਂ ਕੋਲੋਂ ਲੈਣ ਦੀ ਆਸਾ ਹੋਵੇ ਤਾਂ ਤੁਹਾਡਾ ਕੀ ਹਸਾਨ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਭਈ ਮੁੜ ਕੇ ਉਨ੍ਹਾਂ ਤੋਂ ਉੱਨਾ ਹੀ ਲੈ ਲੈਣ
Punjabi ERV
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تُسی اوہناں نُوں اُدھار دیو جِنہاں کولوں لین دی آس اے۔ تے تُہاڈا کاہدا احسان اے؟ گُنہگار وی گُناہِیاں نُوں اُدھار دیندے نیں تاں جو مُڑاونا ای لے لین۔
Punjabi Standard Bible (Punjabi Standard Bible) 2023
ਫਿਰ ਜੇ ਤੁਸੀਂ ਉਨ੍ਹਾਂ ਨੂੰ ਹੀ ਉਧਾਰ ਦਿਓ ਜਿਨ੍ਹਾਂ ਤੋਂ ਵਾਪਸ ਮਿਲਣ ਦੀ ਆਸ ਹੈ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਤਾਂਕਿ ਉਨ੍ਹਾਂ ਕੋਲੋਂ ਓਨਾ ਹੀ ਵਾਪਸ ਲੈਣ।