Luke 6:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ਜਿਹੜੀਆਂ ਕੇਵਲ ਪੁਰੋਹਿਤ ਹੀ ਖਾ ਸਕਦਾ ਹੈ, ਦੂਜਾ ਕੋਈ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਾਵੀਦ ਨੇ ਪਰਮੇਸ਼ਵਰ ਦੇ ਭਵਨ ਵਿੱਚ ਜਾ ਕੇ ਚੜ੍ਹਾਵੇ ਦੀ ਰੋਟੀ ਖਾਧੀ, ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਨਿਯਮ ਵਿਰੁੱਧ ਸੀ? ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਿਵੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਬਿਨਾ ਕਿਸੇ ਹੋਰ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
Punjabi ERV
ਕੀ ਤੁਸੀਂ ਨਹੀਂ ਪਢ਼ਿਆ ਕਿ ਉਹ ਪਰਮੇਸ਼ੁਰ ਦੇ ਘਰ ਵਡ਼ਿਆ, ਤੇ ਉਸਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸਕਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوہ کِس طرح خُدا دے گھر وِچ گیا۔ تے نذر دِیاں روٹِیاں جِنہاں دا کھانا کاہِناں دے بِناں ہورناں نُوں روا نئیں سی لے کے کھادِیاں تے اپنے سَنگیاں نُوں وی دِتّیاں۔
Punjabi Standard Bible (Punjabi Standard Bible) 2023
ਕਿਵੇਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਲੈ ਕੇ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ਜਿਨ੍ਹਾਂ ਨੂੰ ਖਾਣਾ ਯਾਜਕਾਂ ਦੇ ਬਿਨਾਂ ਹੋਰ ਕਿਸੇ ਨੂੰ ਯੋਗ ਨਹੀਂ ਹੈ?”