Luke 6:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਕਿਸ ਤਰ੍ਹਾਂ ਕਹਿੰਦਾ ਹੈਂ: ‘ਭਰਾ, ਲਿਆ ਮੈਂ ਤੇਰੀ ਅੱਖ ਵਿੱਚੋਂ ਤੀਲਾ ਕੱਢ ਦੇਵਾਂ,’ ਕੀ ਤੂੰ ਆਪਣੀ ਅੱਖ ਵਿਚਲਾ ਸ਼ਤੀਰ ਨਹੀਂ ਦੇਖਦਾ? ਪਖੰਡੀ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਤਾਂ ਤੂੰ ਚੰਗੀ ਤਰ੍ਹਾਂ ਦੇਖ ਕੇ ਆਪਣੇ ਭਰਾ ਦੀ ਅੱਖ ਵਿੱਚੋਂ ਤੀਲਾ ਕੱਢ ਸਕੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ ਤੂੰ ਦੇਖ ਨਹੀਂ ਪਾਉਂਦਾ? ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ,ਭਾਈ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ
Punjabi ERV
ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਵੀਰ, ਮੈਨੂੰ ਤੇਰੀ ਅਖ੍ਖ ਚੋਂ ਕਖ ਦਾ ਕਣ ਕਢ੍ਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅਖ੍ਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅਖ੍ਖ ਵਿੱਚੋਂ ਸ਼ਤੀਰ ਨੂੰ ਕਢ੍ਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅਖ੍ਖ ਵਿੱਚ ਉਸ ਕਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸਕਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا تُوں کِیویں اپنے بھرا نُوں آکھ سکنا ایں بھراوا ککھ نُوں جیہڑا تیری اَکھ وِچ اے مَینُوں کڈھن دے۔ پر آپ اوس چھتیر نُوں جیہڑی تیری اَکھ وِچ اے نئیں ویکھدا؟ اَے مکّارا پہلاں چھتیر نُوں اپنی اَکھ وِچوں کڈھ۔ تَد ککھ نُوں اپنے بھرا دی اَکھ وِچوں تُوں چنگی طرح ویکھ کے کڈھ سکیں گا۔
Punjabi Standard Bible (Punjabi Standard Bible) 2023
ਤੂੰ ਆਪਣੇ ਭਰਾ ਨੂੰ ਇਹ ਕਿਵੇਂ ਕਹਿ ਸਕਦਾ ਹੈਂ, ‘ਭਰਾ, ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦੇਵਾਂ, ਪਰ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਵੇਖਦਾ’? ਹੇ ਪਖੰਡੀ! ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਅਤੇ ਫਿਰ ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਚੰਗੀ ਤਰ੍ਹਾਂ ਵੇਖ ਕੇ ਕੱਢ ਸਕੇਂਗਾ।