Luke 6:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਰੁੱਖ ਦੀ ਪਛਾਣ ਉਸ ਦੇ ਫਲ ਤੋਂ ਹੁੰਦੀ ਹੈ । ਲੋਕ ਕੰਡਿਆਲੀ ਝਾੜੀਆਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਕੰਡਿਆਂ ਵਾਲੀ ਬੇਰੀ ਤੋਂ ਅੰਗੂਰਾਂ ਦੇ ਗੁੱਛੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਰੁੱਖ ਆਪਣੇ ਫਲਾਂ ਦੁਆਰਾ ਪਛਾਣਿਆ ਜਾਂਦਾ ਹੈ। ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ
Punjabi ERV
ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋਡ਼ਦੇ ਅਤੇ ਨਾ ਹੀ ਝਾਡ਼ੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہر اِک رُکھّ اپنے پَھلوں سیاتا جاندا اے۔ ایس لئی پئی ملہیاں توں ہنجیراں اکٹّھیاں نئیں کر دے تے نا جھاڑی توں انگور توڑ دے نیں۔
Punjabi Standard Bible (Punjabi Standard Bible) 2023
ਹਰੇਕ ਦਰਖ਼ਤ ਆਪਣੇ ਫਲ ਤੋਂ ਪਛਾਣਿਆ ਜਾਂਦਾ ਹੈ। ਕਿਉਂਕਿ ਕੰਡਿਆਲੀਆਂ ਝਾੜੀਆਂ ਤੋਂ ਅੰਜੀਰ ਨਹੀਂ ਤੋੜੀ ਜਾਂਦੀ, ਨਾ ਝਾੜੀ ਤੋਂ ਅੰਗੂਰ ਤੋੜੇ ਜਾਂਦੇ ਹਨ।