Luke 6:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੰਗਾ ਆਦਮੀ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ । ਇਸੇ ਤਰ੍ਹਾਂ ਬੁਰਾ ਆਦਮੀ ਆਪਣੇ ਦਿਲ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਚੀਜ਼ਾਂ ਕੱਢਦਾ ਹੈ; ਕਿਉਂਕਿ ਜੋ ਆਦਮੀ ਦੇ ਦਿਲ ਵਿੱਚ ਭਰਿਆ ਹੈ, ਉਹ ਹੀ ਉਹ ਆਪਣੇ ਮੂੰਹ ਨਾਲ ਕਹਿੰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ, ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ; ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।
Punjabi ERV
ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢ੍ਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کھرا بندہ اپنے دِل دے کھرے خزانیؤں کھرِیاں گلّاں لیاؤندا اے تے بُرا بندہ اپنے بُرے خزانیؤں بُریاں گلّاں لیاؤندا اے۔ کیوں جو جو کُجھ دِل وِچ بھریا ہویا اے۔ اوہی اوہدے مُنھ اُتّے آؤندا اے۔
Punjabi Standard Bible (Punjabi Standard Bible) 2023
ਭਲਾ ਮਨੁੱਖ ਆਪਣੇ ਮਨ ਦੇ ਭਲੇ ਖਜ਼ਾਨੇ ਵਿੱਚੋਂ ਭਲਾਈ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖਜ਼ਾਨੇ ਵਿੱਚੋਂ ਬੁਰਾਈ ਕੱਢਦਾ ਹੈ, ਕਿਉਂਕਿ ਜੋ ਮਨ ਵਿੱਚ ਭਰਿਆ ਹੈ ਉਹੀ ਮੂੰਹੋਂ ਨਿੱਕਲਦਾ ਹੈ।