Luke 6:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਮਨੁੱਖ ਦੀ ਤਰ੍ਹਾਂ ਹੈ ਜਿਸ ਨੇ ਘਰ ਬਣਾਉਣ ਲੱਗਿਆਂ ਡੂੰਘੀ ਜ਼ਮੀਨ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ । ਇਸ ਲਈ ਜਦੋਂ ਹੜ੍ਹ ਆਇਆ ਅਤੇ ਪਾਣੀ ਦੀਆਂ ਜ਼ੋਰਦਾਰ ਲਹਿਰਾਂ ਉਸ ਘਰ ਨਾਲ ਟਕਰਾਈਆਂ ਤਾਂ ਉਸ ਦਾ ਕੁਝ ਨਾ ਵਿਗੜਿਆ ਕਿਉਂਕਿ ਉਸ ਦੀਆਂ ਨੀਹਾਂ ਪੱਕੀਆਂ ਅਤੇ ਡੂੰਘੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਆਦਮੀ ਦੀ ਤਰ੍ਹਾਂ ਹਨ ਜੋ ਘਰ ਬਣਾ ਰਿਹਾ ਹੈ, ਜਿਸਨੇ ਡੂੰਘੀ ਖੁਦਾਈ ਕੀਤੀ ਅਤੇ ਚੱਟਾਨ ਤੇ ਨੀਂਹ ਰੱਖੀ। ਜਦੋਂ ਹੜ੍ਹ ਆਇਆ ਤਾਂ ਉਸ ਘਰ ਨੂੰ ਟੱਕਰ ਮਾਰੀ ਪਰ ਉਸ ਨੂੰ ਹਿਲਾ ਨਾ ਸਕਿਆ ਕਿਉਂਕਿ ਉਹ ਘਰ ਮਜ਼ਬੂਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਘਰ ਬਣਾਉਂਦਿਆਂ ਡੂੰਘਾ ਪੁੱਟ ਕੇ ਪੱਥਰ ਉੱਤੇ ਨੀਉਂ ਧਰੀ ਅਤੇ ਜਾਂ ਹੜ੍ਹ ਆਇਆ ਤਾਂ ਧਾਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਹ ਨੂੰ ਹਿਲਾ ਨਾ ਸੱਕੀ ਇਸ ਲਈ ਜੋ ਉਹ ਅੱਛੀ ਤਰਾਂ ਬਣਾਇਆਂ ਹੋਇਆ ਸੀ
Punjabi ERV
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਹ ਧਰਦਾ ਹੈ। ਹਢ਼ ਆਉਂਦਾ ਹੈ ਅਤੇ ਹਢ਼ ਦਾ ਪਾਣੀ ਉਸਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹਢ਼ ਉਸ ਘਰ ਨੂੰ ਹਿਲਾ ਨਹੀਂ ਸਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوس بندے وانگر اے۔ جِس گھر بنان لگیاں ڈُوہنگا پَٹ پَٹ کے پتّھر اُتّے نِیہہ رکھی۔ جد ہڑ آیا تے چھلّاں اوس گھر اُتّے زور ماریا۔ پر اوہنوں ہلا نا سکیاں۔ کیوں جو اوہ چنگی طرح بنایا ہویا سی۔
Punjabi Standard Bible (Punjabi Standard Bible) 2023
ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਂਦੇ ਸਮੇਂ ਜ਼ਮੀਨ ਡੂੰਘੀ ਪੁੱਟ ਕੇ ਚਟਾਨ ਉੱਤੇ ਨੀਂਹ ਰੱਖੀ ਅਤੇ ਜਦੋਂ ਹੜ੍ਹ ਆਇਆ ਤਾਂ ਪਾਣੀ ਉਸ ਘਰ ਨਾਲ ਟਕਰਾਇਆ ਪਰ ਉਸ ਨੂੰ ਹਿਲਾ ਨਾ ਸਕਿਆ, ਕਿਉਂਕਿ ਉਹ ਚੰਗੀ ਤਰ੍ਹਾਂ ਬਣਾਇਆ ਗਿਆ ਸੀ ।