Luke 6:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਮਨੁੱਖ ਜੋ ਮੇਰੀਆਂ ਗੱਲਾਂ ਸੁਣਦਾ ਅਤੇ ਉਹਨਾਂ ਦੀ ਪਾਲਣਾ ਨਹੀਂ ਕਰਦਾ, ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਜ਼ਮੀਨ ਉੱਤੇ ਬਿਨਾਂ ਨੀਂਹ ਪੁੱਟਿਆਂ ਘਰ ਬਣਾਇਆ । ਇਸ ਲਈ ਜਦੋਂ ਉਸ ਘਰ ਨਾਲ ਪਾਣੀ ਦੀਆਂ ਜ਼ੋਰਦਾਰ ਲਹਿਰਾਂ ਟਕਰਾਈਆਂ ਤਾਂ ਉਹ ਡਿੱਗ ਪਿਆ ਅਤੇ ਨਾਸ਼ ਹੋ ਗਿਆ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਵਿਅਕਤੀ ਜੋ ਮੇਰਾ ਬਚਨ ਸੁਣਦਾ ਹੈ ਅਤੇ ਇਸ ਦੀ ਪਾਲਣਾ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜਿਸਨੇ ਜ਼ਮੀਨ ਉੱਤੇ ਬਿਨਾਂ ਨੀਂਹ ਤੋਂ ਘਰ ਬਣਾਇਆ ਅਤੇ ਜਦੋਂ ਹੜ੍ਹ ਆਇਆ, ਉਹ ਘਰ ਡਿੱਗ ਗਿਆ ਅਤੇ ਨਾਸ ਹੋ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।
Punjabi ERV
ਪਰ ਉਹ ਜਿਹਡ਼ਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹਢ਼ ਆਇਆ ਤਾਂ ਬਡ਼ੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جیہڑا سُن کے نئیں مَندا اوس بندے وانگر اے۔ جِس بِناں نِیہہ دے زمین اُتّے گھر بنایا۔ اوہدے اُتّے چھلّاں نیں زور ماریا تے اوہ اونویں ای ڈَھے پیا۔ تے اوس گھر دی پُوری بربادی ہوئی۔
Punjabi Standard Bible (Punjabi Standard Bible) 2023
ਪਰ ਜਿਹੜਾ ਸੁਣ ਕੇ ਪਾਲਣਾ ਨਹੀਂ ਕਰਦਾ ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਬਗੈਰ ਨੀਂਹ ਤੋਂ ਜ਼ਮੀਨ ਉੱਤੇ ਘਰ ਬਣਾਇਆ; ਜਦੋਂ ਪਾਣੀ ਇਸ ਨਾਲ ਟਕਰਾਇਆ ਤਾਂ ਇਹ ਉਸੇ ਵੇਲੇ ਡਿੱਗ ਪਿਆ ਅਤੇ ਇਸ ਘਰ ਦੀ ਵੱਡੀ ਬਰਬਾਦੀ ਹੋਈ।”