Luke 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਕੁਝ ਵਿਵਸਥਾ ਦੇ ਸਿੱਖਿਅਕ ਅਤੇ ਫ਼ਰੀਸੀ ਬੜੇ ਧਿਆਨ ਨਾਲ ਯਿਸੂ ਨੂੰ ਦੇਖ ਰਹੇ ਸਨ ਕਿ ਉਹ ਸਬਤ ਦੇ ਦਿਨ ਉਸ ਆਦਮੀ ਦਾ ਸੁੱਕਾ ਹੱਥ ਠੀਕ ਕਰਦੇ ਹਨ ਜਾਂ ਨਹੀਂ । ਉਹ ਇਸ ਮੌਕੇ ਦੀ ਤਾੜ ਵਿੱਚ ਸਨ ਕਿ ਯਿਸੂ ਇਹ ਕੰਮ ਸਬਤ ਦੇ ਦਿਨ ਕਰਨ ਅਤੇ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਬਹਾਨਾ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਫ਼ਰੀਸੀ ਅਤੇ ਸ਼ਾਸਤਰੀ ਇਸ ਮੌਕੇ ਦੀ ਉਡੀਕ ਵਿੱਚ ਸੀ ਕਿ ਯਿਸ਼ੂ ਸਬਤ ਦੇ ਦਿਨ ਇਸ ਵਿਅਕਤੀ ਨੂੰ ਚੰਗਾ ਕਰਨ ਅਤੇ ਉਹ ਉਹਨਾਂ ਤੇ ਇਲਜ਼ਾਮ ਲਾ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਗ੍ਰੰਥੀ ਅਰ ਫ਼ਰੀਸੀ ਉਹ ਦੀ ਤਾੜ ਵਿੱਚ ਲੱਗੇ ਹੋਏ ਸਨ ਭਈ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹ ਦੇ ਜੁੰਮੇ ਦੋਸ਼ ਲਾਉਣ ਦਾ ਮੌਕਾ ਮਿਲੇ
Punjabi ERV
ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸਨੂੰ ਸਬਤ ਦੇ ਦਿਨ ਰਾਜੀ ਕਰ ਸਕਦਾ ਹੈ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸਨੂੰ ਦੋਸ਼ੀ ਠਹਿਰਾ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فقِیہ تے فریسی اوہدی سُوہ وِچ لگّے پئی ویکھئے اوہ سبت دے دِن چَنگا کرے گا یا نئیں تاں جو اوہدے اُتّے نالش کرن دا داء ہتّھ آوے۔
Punjabi Standard Bible (Punjabi Standard Bible) 2023
ਸ਼ਾਸਤਰੀ ਅਤੇ ਫ਼ਰੀਸੀ ਯਿਸੂ ਦੀ ਤਾਕ ਵਿੱਚ ਸਨ ਕਿ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਜਾਂ ਨਹੀਂ ਤਾਂਕਿ ਉਨ੍ਹਾਂ ਨੂੰ ਉਸ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲ ਸਕੇ।