Luke 6:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਉਹਨਾਂ ਦੇ ਦਿਲਾਂ ਦੇ ਵਿਚਾਰਾਂ ਨੂੰ ਜਾਣ ਗਏ । ਇਸ ਲਈ ਉਹਨਾਂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਉੱਠ, ਅਤੇ ਵਿਚਕਾਰ ਆ ਕੇ ਖੜ੍ਹਾ ਹੋ ਜਾ ।” ਉਹ ਉੱਠਿਆ ਅਤੇ ਆ ਕੇ ਖੜ੍ਹਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਜਾਣਦੇ ਸੀ ਕਿ ਉਹ ਕੀ ਸੋਚ ਰਹੇ ਹਨ। ਉਹਨਾਂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਉੱਠ! ਸਾਰਿਆਂ ਦੇ ਸਾਹਮਣੇ ਖੜ੍ਹਾ ਹੋ ਜਾ।” ਉਹ ਉੱਠਿਆ ਅਤੇ ਉੱਥੇ ਖੜ੍ਹਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਦੇ ਖਿਆਲਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ, ਅਤੇ ਵਿਚਾਲੇ ਖੜੋ ਜਾਹ। ਤਾਂਉਹ ਉੱਠ ਖੜੋਤਾ
Punjabi ERV
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੋ। ਅਤੇ ਉਸਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉਠ ਅਤੇ ਵਿਚਾਲੇ ਆਕੇ ਖਢ਼ਾ ਹੋ ਜਾ।”ਤਾਂ ਉਸਨੇ ਇੰਝ ਹੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہنوں اوہناں دے مَن دِیاں دلِیلاں پتا سن۔ تے اوس سُکّے ہتّھ والے نُوں آکھیا۔ اُٹھ تے وِچکار کھلو۔ اوہ اُٹھ کھلوتا۔
Punjabi Standard Bible (Punjabi Standard Bible) 2023
ਪਰ ਯਿਸੂ ਉਨ੍ਹਾਂ ਦੇ ਵਿਚਾਰਾਂ ਨੂੰ ਜਾਣਦਾ ਸੀ। ਸੋ ਉਸ ਨੇ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਉੱਠ ਅਤੇ ਵਿਚਕਾਰ ਖੜ੍ਹਾ ਹੋ ਜਾ।” ਤਦ ਉਹ ਉੱਠ ਕੇ ਖੜ੍ਹਾ ਹੋ ਗਿਆ।