Luke 6:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਵਿਵਸਥਾ ਦੇ ਸਿੱਖਿਅਕਾਂ ਅਤੇ ਫ਼ਰੀਸੀਆਂ ਤੋਂ ਪੁੱਛਿਆ, “ ਪਵਿੱਤਰ-ਗ੍ਰੰਥ ਵਿੱਚ ਕੀ ਲਿਖਿਆ ਹੈ? ਸਬਤ ਦੇ ਦਿਨ ਭਲਾਈ ਕਰਨੀ ਜਾਂ ਬੁਰਾਈ ਕਰਨੀ; ਜਾਨ ਬਚਾਉਣੀ ਜਾਂ ਗੁਆਉਣੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਨੂੰ ਇਹ ਦੱਸੋ, ਸਬਤ ਦੇ ਦਿਨ ਕੀ ਕਰਨਾ ਸਹੀ ਹੈ? ਚੰਗਾ ਜਾਂ ਬੁਰਾ? ਜਾਨ ਬਚਾਉਣਾ ਜਾਂ ਨਾਸ ਕਰਨਾ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਥੋਂ ਪੁੱਛਣਾ ਹਾਂ ਭਈ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਨਾਸ ਕਰਨੀ?
Punjabi ERV
ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع نے اوہناں نُوں آکھیا مَیں تُہانوں پُچھناں آں پئی سبت دے دِن نُوں کِیہ روا اے۔ بھلیائی کرنی یا بُریائی کرنی؟ جان بچانی یا اوہدا ناس کرنا؟
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਕੋਲੋਂ ਪੁੱਛਦਾ ਹਾਂ, ਕੀ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ; ਜਾਨ ਬਚਾਉਣਾ ਜਾਂ ਨਾਸ ਕਰਨਾ?”