Luke 7:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨਾਇਨ ਨਾਂ ਦੇ ਸ਼ਹਿਰ ਨੂੰ ਗਏ । ਉਹਨਾਂ ਦੇ ਨਾਲ ਉਹਨਾਂ ਦੇ ਚੇਲੇ ਅਤੇ ਬਹੁਤ ਸਾਰੇ ਲੋਕ ਵੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ
Punjabi ERV
ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀਡ਼ ਉਸਦੇ ਨਾਲ ਸਫ਼ਰ ਕਰ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تھوڑے چِر پِچّھوں اجیہا ہویا۔ پئی اوہ ناِئن ناں شہر نُوں گیا تے اوہدے شاگِرد تے وڈّی بِھیڑ اوہدے نال ٹُری جاندی سی۔
Punjabi Standard Bible (Punjabi Standard Bible) 2023
ਫਿਰ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਨਾਇਨ ਨਾਮਕ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਇੱਕ ਵੱਡੀ ਭੀੜ ਵੀ ਉਸ ਦੇ ਨਾਲ ਜਾ ਰਹੀ ਸੀ।