Luke 7:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸ ਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸ ਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਉਸ ਸ਼ਹਿਰ ਦੇ ਅੰਦਰ ਜਾਣ ਵਾਲੇ ਫਾਟਕ ਕੋਲ ਪਹੁੰਚੇ ਤਾਂ ਲੋਕ ਇੱਕ ਮੁਰਦਾ ਆਦਮੀ ਨੂੰ ਬਾਹਰ ਲੈ ਕੇ ਆ ਰਹੇ ਸਨ । ਉਹ ਆਪਣੀ ਮਾਂ ਦਾ ਇੱਕੋ ਇੱਕ ਪੁੱਤਰ ਸੀ ਜੋ ਵਿਧਵਾ ਸੀ । ਉਸ ਦੇ ਨਾਲ ਸ਼ਹਿਰ ਦੇ ਬਹੁਤ ਸਾਰੇ ਲੋਕ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਉਹ ਉਸ ਪਿੰਡ ਦੇ ਗੇਟ ਤੇ ਪਹੁੰਚੇ, ਤਾਂ ਇੱਕ ਮੁਰਦਾ ਆਦਮੀ ਨੂੰ ਲਜਾਇਆ ਜਾ ਰਿਹਾ ਸੀ। ਉਹ ਜਵਾਨ ਜਿਹੜਾ ਮਰ ਗਿਆ ਸੀ, ਇੱਕ ਵਿਧਵਾ ਦਾ ਇੱਕਲੌਤਾ ਪੁੱਤਰ ਸੀ ਅਤੇ ਪਿੰਡ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ
Punjabi ERV
ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ شہر دے بُوہے دے نیڑے اَپڑیا۔ تے ویکھو اِک مُردے نُوں باہر لئی جاندے سن۔ جیہڑا اپنی ماں دا اکلّا پُتر سی۔ تے اوہ عورت بیوہ سی۔ تے شہر دے بتھیرے لوک اوہدے نال سن۔
Punjabi Standard Bible (Punjabi Standard Bible) 2023
ਜਿਵੇਂ ਹੀ ਉਹ ਨਗਰ ਦੇ ਫਾਟਕ ਨੇੜੇ ਪਹੁੰਚਿਆ ਤਾਂ ਵੇਖੋ, ਲੋਕ ਇੱਕ ਮੁਰਦੇ ਨੂੰ ਜਿਹੜਾ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਬਾਹਰ ਲਿਆ ਰਹੇ ਸਨ। ਉਹ ਔਰਤ ਵਿਧਵਾ ਸੀ ਅਤੇ ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।