Luke 7:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਅੱਗੇ ਜਾ ਕੇ ਅਰਥੀ ਨੂੰ ਛੂਹਿਆ ਅਤੇ ਅਰਥੀ ਦੇ ਚੁੱਕਣ ਵਾਲੇ ਰੁਕ ਗਏ । ਯਿਸੂ ਨੇ ਉਸ ਮੁਰਦਾ ਜਵਾਨ ਨੂੰ ਕਿਹਾ, “ਮੈਂ ਕਹਿੰਦਾ ਹਾਂ, ਉੱਠ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹਨਾਂ ਨੇ ਜਾ ਕੇ ਅਰਥੀ ਨੂੰ ਛੋਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਨੌਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!”
Punjabi Bible 2016 - ਪਵਿੱਤਰ ਬਾਈਬਲ O.V.
ਅਰ ਨੇੜੇ ਆਣ ਕੇ ਸਿੜ੍ਹੀ ਨੂੰ ਛੋਹਿਆ ਅਰ ਚੁੱਕਣ ਵਾਲੇ ਖਲੋ ਗਏ। ਤਦ ਉਹ ਨੇ ਕਿਹਾ, ਹੇ ਜੁਆਨ ਮੈਂ ਤੈਨੂੰ ਆਖਦਾ ਹਾਂ, ਉੱਠ!
Punjabi ERV
ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁਕਿਆ ਹੋਇਆ ਸੀ, ਉਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگانہہ ہو کے جنازے نُوں چُھوئیا۔ تے چُکن والے کھلو گئے۔ تَد اوس آکھیا۔ اَے جوان مَیں تینُوں آکھنا آں۔ اُٹھ۔
Punjabi Standard Bible (Punjabi Standard Bible) 2023
ਫਿਰ ਉਸ ਨੇ ਕੋਲ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਖਲੋ ਗਏ। ਤਦ ਉਸ ਨੇ ਕਿਹਾ, “ਨੌਜਵਾਨ, ਮੈਂ ਤੈਨੂੰ ਕਹਿੰਦਾ ਹਾਂ, ਉੱਠ।”