Luke 7:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਦੇਖ ਕੇ ਸਾਰੇ ਲੋਕਾਂ ਉੱਤੇ ਡਰ ਛਾ ਗਿਆ । ਉਹ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਸਾਡੇ ਵਿੱਚ ਇੱਕ ਮਹਾਨ ਨਬੀ ਪ੍ਰਗਟ ਹੋਏ ਹਨ । ਪਰਮੇਸ਼ਰ ਨੇ ਆਪਣੇ ਲੋਕਾਂ ਦੀ ਸੁੱਧ ਲਈ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿੱਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਭਈ ਸਾਡੇ ਵਿੱਚ ਵੱਡਾ ਨਬੀ ਉੱਠਿਆ, ਨਾਲੇ ਪਰਮੇ਼ਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ
Punjabi ERV
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں خَوف کھادا تے خُدا دی وڈیائی کر کے آکھن لگّے پئی وَڈا نبی ساڈے وِچ اُٹھیا اے۔ تے خُدا اپنی اُمّت اُتّے نِگاہ کِیتی اے۔
Punjabi Standard Bible (Punjabi Standard Bible) 2023
ਸਭ ਲੋਕਾਂ ਉੱਤੇ ਭੈ ਛਾ ਗਿਆ ਅਤੇ ਉਹ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ, “ਸਾਡੇ ਵਿਚਕਾਰ ਇੱਕ ਵੱਡਾ ਨਬੀ ਉੱਠਿਆ ਹੈ ਅਤੇ ਪਰਮੇਸ਼ਰ ਨੇ ਆਪਣੇ ਲੋਕਾਂ ਦੀ ਸੁੱਧ ਲਈ ਹੈ।”