Luke 7:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁੱਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਕੋਲ ਆਏ ਅਤੇ ਉਹਨਾਂ ਤੋਂ ਪੁੱਛਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੁਹਾਡੇ ਕੋਲ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲੇ ਤੁਸੀਂ ਹੀ ਹੋ, ਜਾਂ ਅਸੀਂ ਕਿਸੇ ਦੂਜੇ ਦੀ ਉਡੀਕ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?
Punjabi ERV
ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਾਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں بندیاں اوہدے کول اَپڑ کے آکھیا سانُوں یُوحنّا بپتِسمہ دین والے تیرے کولوں پچُھّن نُوں گھلّیا اے۔ پئی جیہڑا آؤن والا اے اوہ تُوں ای ایں یا اسی کِسے ہور نُوں اُڈِیکئے؟
Punjabi Standard Bible (Punjabi Standard Bible) 2023
ਸੋ ਉਨ੍ਹਾਂ ਮਨੁੱਖਾਂ ਨੇ ਯਿਸੂ ਕੋਲ ਆ ਕੇ ਕਿਹਾ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲ ਇਹ ਪੁੱਛਣ ਲਈ ਭੇਜਿਆ ਹੈ ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?”