Luke 7:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸੱਕਦੇ ਹਨ, ਲੰਗੜ੍ਹੇ ਤੁਰ ਸੱਕਦੇ ਹਨ ਕੋੜ੍ਹੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸੱਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਕਿਹਾ, “ਜਾਓ, ਅਤੇ ਜੋ ਕੁਝ ਤੁਸੀਂ ਦੇਖਿਆ ਅਤੇ ਸੁਣਿਆ ਹੈ, ਉਹ ਯੂਹੰਨਾ ਨੂੰ ਦੱਸੋ: ਅੰਨ੍ਹੇ ਦੇਖਦੇ ਹਨ, ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮੁਰਦੇ ਜਿਊਂਦੇ ਕੀਤੇ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਸ਼ੁਭ ਸਮਾਚਾਰ ਸੁਣਾਇਆ ਜਾ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ
Punjabi ERV
ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸਕਦੇ ਹਨ, ਲੰਗਡ਼ੇ ਤੁਰ ਸਕਦੇ ਹਨ ਕੋਢ਼ੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں جواب دِتّا۔ پئی جو کُجھ تُساں ویکھیا تے سُنیاں اے۔ جا کے یُوحنّا نُوں دسو پئی اَنھے ویکھ دے نیں۔ لنگے ٹُردے نیں۔ کوڑھے پاک صاف کِیتے جاندے نیں۔ تے بولے سُندے نیں۔ مُردے جوالے جاندے نیں۔ غرِیباں نُوں خُوشخبری سُنائی جاندی اے۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਜਾ ਕੇ ਯੂਹੰਨਾ ਨੂੰ ਦੱਸੋ ਕਿ ਅੰਨ੍ਹੇ ਵੇਖਦੇ ਹਨ, ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ।