Luke 7:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵੱਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹੜੇ ਲੋਕ ਵੱਧੀਆ ਕੱਪੜੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੁਸੀਂ ਕੀ ਦੇਖਣ ਗਏ ਸੀ? ਕੀ ਉਸ ਆਦਮੀ ਨੂੰ ਜਿਸ ਨੇ ਵਧੀਆ ਕੱਪੜੇ ਪਾਏ ਹੋਏ ਸਨ? ਜਿਹੜੇ ਰਾਜਿਆਂ ਵਾਲੇ ਕੱਪੜੇ ਪਾਉਂਦੇ ਹਨ ਅਤੇ ਐਸ਼ ਕਰਦੇ ਹਨ, ਉਹ ਰਾਜ ਭਵਨਾਂ ਵਿੱਚ ਰਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜਿਸ ਨੇ ਮਖ਼ਮਲੀ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ
Punjabi ERV
ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹਡ਼ੇ ਲੋਕ ਵਧੀਆ ਕੱਪਡ਼ੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر تُسی کِیہ ویکھن نُوں گئے سو؟ اِک بندہ جِس سُچے کپڑے پائے ہوئے نیں؟ ویکھو اوہ جیہڑے سوہنے کپڑے پاندے تے وڈّی شان وِچ رہندے نیں۔ سو بادشاہاں دے محلّاں وِچ ہوندے نیں۔
Punjabi Standard Bible (Punjabi Standard Bible) 2023
ਤਾਂ ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਮੁਲਾਇਮ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਸ਼ਾਨਦਾਰ ਵਸਤਰਾਂ ਅਤੇ ਐਸ਼ੋ ਅਰਾਮ ਵਾਲੇ ਲੋਕ ਮਹਿਲਾਂ ਵਿੱਚ ਰਹਿੰਦੇ ਹਨ।