Luke 7:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਬਜ਼ਾਰ ਵਿੱਚ ਬੈਠੇ ਹੋਏ ਬੱਚਿਆਂ ਵਰਗੇ ਹਨ ਜਿਹੜੇ ਇੱਕ ਦੂਜੇ ਨੂੰ ਪੁਕਾਰ ਕੇ ਕਹਿੰਦੇ ਹਨ: ‘ਅਸੀਂ ਤੁਹਾਡੇ ਲਈ ਬਾਂਸੁਰੀ ਵਜਾਈ, ਪਰ ਤੁਸੀਂ ਨਾ ਨੱਚੇ, ਅਸੀਂ ਵੈਣ ਪਾਏ, ਪਰ ਤੁਸੀਂ ਨਾ ਰੋਏ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਬਜ਼ਾਰ ਵਿੱਚ ਬੈਠੇ ਉਹਨਾਂ ਬੱਚਿਆਂ ਵਰਗੇ ਹਨ, ਜੋ ਇੱਕ-ਦੂਜੇ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ: “ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ, ਅਸੀਂ ਤੁਹਾਡੇ ਲਈ ਦੁੱਖ ਦੇ ਗੀਤ ਗਾਏ, ਪਰ ਤੁਸੀਂ ਰੋਏ ਨਹੀਂ।’
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਏ ਨੂੰ ਅਵਾਜ਼ ਮਾਰਦੇ ਜੋ ਆਖਦੇ ਹਨ ਭਈ ਅਸਾਂ ਤੁਹਾਡੇ ਲਈ ਬੌਂਸਰੀ ਬਜਾਈ ਪਰ ਤੁਸੀਂ ਨਾ ਨੱਚੇ। ਅਸਾਂ ਸਿਆਪਾ ਕੀਤਾ ਪਰ ਤੁਸੀਂ ਨਾ ਰੋਏ।।
Punjabi ERV
ਉਹ ਉਨ੍ਹਾਂ ਬਚਿਆਂ ਵਰਗੇ ਹਨ ਜਿਹਡ਼ੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہناں مُنڈیاں وانگر نیں جیہڑے بازار وِچ بَہہ کے اِک دُوجے نُوں اَوازاں مار کے آکھدے نیں پئی اساں تُہاڈے لئی بانسری وَجائی تے تُسی نا نچّے۔ اسی پِٹّے تے تُسی نا روئے۔
Punjabi Standard Bible (Punjabi Standard Bible) 2023
ਇਹ ਬਜ਼ਾਰ ਵਿੱਚ ਬੈਠੇ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਇੱਕ ਦੂਜੇ ਨੂੰ ਅਵਾਜ਼ ਮਾਰ ਕੇ ਕਹਿੰਦੇ ਹਨ, ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ; ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।