Luke 7:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਨੁੱਖ ਦਾ ਪੁੱਤਰ ਆਇਆ, ਉਹ ਖਾਂਦਾ ਅਤੇ ਪੀਂਦਾ ਹੈ । ਤੁਸੀਂ ਉਸ ਬਾਰੇ ਕਹਿੰਦੇ ਹੋ, ‘ਉਹ ਖਾਊ ਅਤੇ ਪਿਆਕੜ ਹੈ । ਉਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ!
Punjabi ERV
ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِبنِ آدم کھاندا پَیندا آیا اے۔ تے تُسی آکھدے ہو پئی ویکھو اِک کھاؤُ تے شرابی بندہ مصُولیاں تے گُناہِیاں دا یار۔
Punjabi Standard Bible (Punjabi Standard Bible) 2023
ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਵੇਖੋ, ਇੱਕ ਪੇਟੂ ਅਤੇ ਪਿਅੱਕੜ ਮਨੁੱਖ; ਮਹਿਸੂਲੀਆਂ ਅਤੇ ਪਾਪੀਆਂ ਦਾ ਯਾਰ’।