Luke 7:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ । ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਉਸ ਫ਼ਰੀਸੀ ਦੇ ਘਰ ਭੋਜਨ ਕਰ ਰਹੇ ਹਨ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨਗਰ ਵਿੱਚ ਇੱਕ ਔਰਤ ਸੀ ਜੋ ਪਾਪ ਭਰੀ ਜ਼ਿੰਦਗੀ ਜਿਓ ਰਹੀ ਸੀ। ਜਦੋਂ ਉਸਨੇ ਸੁਣਿਆ ਕਿ ਯਿਸ਼ੂ ਫ਼ਰੀਸੀ ਦੇ ਘਰ ਖਾਣਾ ਖਾ ਰਹੇ ਹਨ, ਤਾਂ ਉਹ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲੈ ਕੇ ਉੱਥੇ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਉਸ ਨਗਰ ਵਿੱਚ ਇੱਕ ਤੀਵੀਂ ਹੈਸੀ ਜਿਹੜੀ ਪਾਪਣ ਸੀ ਅਤੇ ਉਹ ਇਹ ਜਾਣ ਕੇ ਭਈ ਉਹ ਫ਼ਰੀਸੀ ਜੇ ਘਰ ਖਾਣ ਬੈਠਾ ਹੈ ਇੱਕ ਸ਼ੀਸ਼ੀ ਵਿੱਚ ਅਤਰ ਲਿਆਈ
Punjabi ERV
ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک بدچلن زنانی جیہڑی اوس شہر دی سی جد جانیا پئی اوہ فریسی دے گھر کھان بَیٹھا اے۔ سنگِ مَرمَر دی شِیشی وِچ عِطر لیائی۔
Punjabi Standard Bible (Punjabi Standard Bible) 2023
ਅਤੇ ਵੇਖੋ, ਉਸ ਨਗਰ ਵਿੱਚ ਇੱਕ ਔਰਤ ਸੀ ਜਿਹੜੀ ਪਾਪਣ ਸੀ ਅਤੇ ਇਹ ਜਾਣ ਕੇ ਜੋ ਉਹ ਫ਼ਰੀਸੀ ਦੇ ਘਰ ਵਿੱਚ ਭੋਜਨ ਖਾਣ ਬੈਠਾ ਹੈ, ਸੰਗਮਰਮਰ ਦੇ ਬਰਤਨ ਵਿੱਚ ਅਤਰ ਲਿਆਈ