Luke 7:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਦੇ ਪਿੱਛੇ, ਪੈਰਾਂ ਦੇ ਕੋਲ ਖੜ੍ਹੀ ਹੋ ਕੇ ਰੋਣ ਲੱਗੀ । ਉਹ ਆਪਣੇ ਹੰਝੂਆਂ ਨਾਲ ਯਿਸੂ ਦੇ ਪੈਰ ਭਿਉਂ ਰਹੀ ਸੀ ਅਤੇ ਆਪਣੇ ਵਾਲਾਂ ਨਾਲ ਉਹਨਾਂ ਨੂੰ ਪੂੰਝ ਰਹੀ ਸੀ । ਉਹ ਯਿਸੂ ਦੇ ਪੈਰਾਂ ਨੂੰ ਵਾਰ ਵਾਰ ਚੁੰਮ ਰਹੀ ਸੀ ਅਤੇ ਪੈਰਾਂ ਉੱਤੇ ਅਤਰ ਲਾ ਰਹੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਯਿਸ਼ੂ ਦੇ ਚਰਨਾਂ ਕੋਲ ਗੋਡੇ ਟੇਕ ਕੇ ਰੋਣ ਲੱਗੀ। ਉਸ ਦੇ ਹੰਝੂਆਂ ਨਾਲ ਪ੍ਰਭੂ ਦੇ ਪੈਰ ਗਿੱਲੇ ਹੋ ਗਏ। ਫਿਰ ਉਸ ਨੇ ਆਪਣੇ ਵਾਲਾਂ ਨਾਲ ਪ੍ਰਭੂ ਦੇ ਪੈਰ ਪੂੰਝੇ, ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਉਸ ਦੇ ਪੈਰਾਂ ਉੱਤੇ ਡੋਲ੍ਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ
Punjabi ERV
ਉਹ ਯਿਸੂ ਦੇ ਚਰਨਾਂ ਕੋਲ ਖਢ਼ੀ ਸੀ ਅਤੇ ਰੋ ਰਹੀ ਸੀ। ਉਸਨੇ ਆਪਣੇ ਹੰਝੂਆਂ ਨਾਲ ਉਸਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸਨੇ ਕਿੰਨੀ ਵਾਰ ਉਸਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸਦੇ ਪੈਰਾਂ ਤੇ ਅਤਰ ਮਲ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پِچّھے ولّ اوہدے پیراں کول کھلو کے روندی روندی اَتھرُواں نال اوہدے پَیر بِھیون لگّی۔ تے اپنے سِر دیاں والاں نال پُونجھ کے اوہدے پیراں نُوں بُہت چُمّیا تے عِطر مَلیا۔
Punjabi Standard Bible (Punjabi Standard Bible) 2023
ਅਤੇ ਉਸ ਦੇ ਪੈਰਾਂ ਦੇ ਕੋਲ ਪਿੱਛੇ ਖੜ੍ਹੀ ਹੋ ਕੇ ਰੋਂਦੀ ਹੋਈ ਉਸ ਦੇ ਪੈਰਾਂ ਨੂੰ ਆਪਣੇ ਹੰਝੂਆਂ ਨਾਲ ਭਿਉਣ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝਣ ਲੱਗੀ ਤੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਉਨ੍ਹਾਂ 'ਤੇ ਅਤਰ ਮਲਿਆ।