Luke 7:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਫ਼ਰੀਸੀ ਜਿਸ ਨੇ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ ਸੀ ਇਹ ਹੁੰਦਾ ਦੇਖਿਆ ਤਾਂ ਉਹ ਆਪਣੇ ਮਨ ਵਿੱਚ ਸੋਚਣ ਲੱਗਾ, “ਜੇਕਰ ਇਹ ਆਦਮੀ ਨਬੀ ਹੁੰਦਾ ਤਾਂ ਇਹ ਜਾਣ ਲੈਂਦਾ ਕਿ ਇਹ ਔਰਤ ਜੋ ਇਸ ਨੂੰ ਛੂਹ ਰਹੀ ਹੈ, ਉਹ ਪਾਪਣ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਫ਼ਰੀਸੀ ਨੇ, ਜਿਸ ਨੇ ਯਿਸ਼ੂ ਨੂੰ ਬੁਲਾਇਆ ਸੀ, ਇਹ ਦੇਖਿਆ ਤਾਂ ਉਹ ਆਪਣੇ ਮਨ ਵਿੱਚ ਸੋਚਣ ਲੱਗਿਆ, “ਜੇ ਇਹ ਮਨੁੱਖ ਸੱਚ-ਮੁੱਚ ਇੱਕ ਨਬੀ ਹੁੰਦਾ, ਤਾਂ ਉਹ ਜਾਣ ਜਾਂਦਾ ਕਿ ਇਹ ਔਰਤ ਕੌਣ ਹੈ ਜੋ ਉਸਨੂੰ ਛੋਹ ਰਹੀ ਹੈ; ਉਹ ਇੱਕ ਪਾਪੀ ਔਰਤ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ
Punjabi ERV
ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹਡ਼ੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ فریسی جِس اوہدی دعوت کِیتی سی ایہہ ویکھ کے دِل وِچ آکھن لگّا پئی جے ایہہ بندہ نبی ہوندا تاں جان لَیندا پئی زنانی جیہڑی اوہنوں چھوندی اے کون اے تے کِس طرح دی اے۔ کیوں جو اوہ بد چَلّن اے۔
Punjabi Standard Bible (Punjabi Standard Bible) 2023
ਪਰ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਨਿਉਤਾ ਦਿੱਤਾ ਸੀ ਆਪਣੇ ਮਨ ਵਿੱਚ ਕਹਿਣ ਲੱਗਾ, “ਜੇ ਇਹ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਜਿਹੜੀ ਔਰਤ ਉਸ ਨੂੰ ਛੂਹ ਰਹੀ ਹੈ ਉਹ ਕੌਣ ਅਤੇ ਕਿਸ ਤਰ੍ਹਾਂ ਦੀ ਹੈ, ਕਿਉਂਕਿ ਉਹ ਪਾਪਣ ਹੈ।”