Luke 7:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਸ ਔਰਤ ਵੱਲ ਇਸ਼ਾਰਾ ਕਰਦੇ ਹੋਏ ਸ਼ਮਊਨ ਨੂੰ ਕਿਹਾ, “ਕੀ ਤੂੰ ਇਸ ਔਰਤ ਨੂੰ ਦੇਖ ਰਿਹਾ ਹੈਂ? ਮੈਂ ਤੇਰੇ ਘਰ ਆਇਆ ਹਾਂ । ਤੂੰ ਮੇਰੇ ਪੈਰ ਧੋਣ ਲਈ ਪਾਣੀ ਤੱਕ ਨਾ ਦਿੱਤਾ ਪਰ ਇਸ ਔਰਤ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਭਿਉਂਏ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਔਰਤ ਵੱਲ ਮੁੜੇ ਅਤੇ ਸ਼ਿਮਓਨ ਨੂੰ ਕਿਹਾ, “ਕੀ ਤੁਸੀਂ ਇਸ ਔਰਤ ਨੂੰ ਵੇਖ ਰਹੇ ਹੋ? ਮੈਂ ਤੁਹਾਡੇ ਘਰ ਆਇਆ। ਤੁਸੀਂ ਮੈਨੂੰ ਮੇਰੇ ਪੈਰ ਧੋਣ ਲਈ ਕੋਈ ਪਾਣੀ ਨਹੀਂ ਦਿੱਤਾ ਪਰ ਇਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਹਨਾਂ ਨੂੰ ਪੂੰਝਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਤੀਵੀਂ ਦੀ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਹ ਤੀਵੀਂ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ, ਤੈਂ ਮੇਰੇ ਪੈਰਾਂ ਦੇ ਲਈ ਪਾਣੀ ਨਾ ਦਿੱਤਾ ਪਰ ਇਹ ਨੇ ਮੇਰੇ ਪੈਰ ਅੰਝੂਆਂ ਨਾਲ ਭੇਵੇ ਅਤੇ ਆਪਣੇ ਵਾਲਾਂ ਨਾਲ ਪੂੰਝੇ
Punjabi ERV
ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس زنانی ولّ مُنھ کر کے شمعُون نُوں آکھیا۔ تُوں ایس زنانی نُوں ویکھنا ایں؟ مَیں تیرے گھر آیا تُوں میرے پیراں لئی پانی نا دِتّا۔ پر ایس میرے پَیر اَتھرُواں نال بھیویں۔ تے اپنے والاں نال پُونجھے۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਉਸ ਔਰਤ ਵੱਲ ਮੁੜ ਕੇ ਸ਼ਮਊਨ ਨੂੰ ਕਿਹਾ, “ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਵਿੱਚ ਆਇਆ ਪਰ ਤੂੰ ਮੇਰੇ ਪੈਰਾਂ ਲਈ ਪਾਣੀ ਨਾ ਦਿੱਤਾ; ਪਰ ਇਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਭਿਓਂਏ ਅਤੇ ਆਪਣੇ ਵਾਲਾਂ ਨਾਲ ਪੂੰਝੇ।