Luke 7:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੈਨੂੰ ਦੱਸਦਾ ਹਾਂ ਕਿ ਇਸ ਦਾ ਬਹੁਤਾ ਪਿਆਰ ਇਹ ਹੀ ਸਿੱਧ ਕਰਦਾ ਹੈ ਕਿ ਇਸ ਦੇ ਬਹੁਤੇ ਪਾਪ ਮਾਫ਼ ਹੋ ਗਏ ਹਨ; ਪਰ ਜਿਸ ਦੇ ਥੋੜ੍ਹੇ ਪਾਪ ਮਾਫ਼ ਹੋਏ ਹਨ, ਉਹ ਥੋੜ੍ਹਾ ਪਿਆਰ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਹ ਦੇ ਪਾਪ ਜੋ ਬਹੁਤੇ ਹਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਪਿਆਰ ਬਹੁਤ ਕੀਤਾ, ਪਰ ਜਿਹ ਨੂੰ ਥੋੜਾ ਮਾਫ਼ ਕੀਤਾ ਗਿਆ ਸੋ ਥੋੜਾ ਪਿਆਰ ਕਰਦਾ ਹੈ
Punjabi ERV
ਇਸਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋਡ਼ੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تینُوں آکھنا آں اوہدے گُناہ جیہڑے بُہت نیں مُعاف ہوئے۔ کیوں جو ایس وَدّھ پیار کِیتا۔ پر جِہدے تھوڑے مُعاف ہوئے اوہ تھوڑا پیار کر دا اے۔
Punjabi Standard Bible (Punjabi Standard Bible) 2023
ਇਸ ਕਰਕੇ ਮੈਂ ਤੈਨੂੰ ਕਹਿੰਦਾ ਹਾਂ ਕਿ ਇਸ ਦੇ ਪਾਪ ਜੋ ਬਹੁਤ ਹਨ ਮਾਫ਼ ਕੀਤੇ ਗਏ, ਕਿਉਂਕਿ ਇਸ ਨੇ ਜ਼ਿਆਦਾ ਪਿਆਰ ਕੀਤਾ। ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਉਹ ਥੋੜ੍ਹਾ ਪਿਆਰ ਕਰਦਾ ਹੈ।”