Luke 7:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਉਹਨਾਂ ਦੇ ਨਾਲ ਗਏ । ਉਹ ਸੂਬੇਦਾਰ ਦੇ ਘਰ ਤੋਂ ਅਜੇ ਥੋੜ੍ਹੀ ਦੂਰ ਹੀ ਸਨ ਕਿ ਸੂਬੇਦਾਰ ਨੇ ਆਪਣੇ ਮਿੱਤਰਾਂ ਦੇ ਰਾਹੀਂ ਇਹ ਸੁਨੇਹਾ ਭੇਜਿਆ, “ਪ੍ਰਭੂ ਜੀ, ਤੁਸੀਂ ਕਸ਼ਟ ਨਾ ਕਰੋ । ਮੈਂ ਇਸ ਲਾਇਕ ਨਹੀਂ ਕਿ ਤੁਸੀਂ ਮੇਰੇ ਘਰ ਆਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਯਿਸ਼ੂ ਉਹਨਾਂ ਦੇ ਨਾਲ ਚਲੇ ਗਏ। ਯਿਸ਼ੂ ਉਸ ਦੇ ਘਰ ਦੇ ਨੇੜੇ ਪਹੁੰਚੇ ਹੀ ਸੀ ਕਿ ਸੂਬੇਦਾਰ ਨੇ ਆਪਣੇ ਦੋਸਤਾਂ ਰਾਹੀਂ ਉਸ ਨੂੰ ਸੁਨੇਹਾ ਭੇਜਿਆ, “ਹੇ ਪ੍ਰਭੂ ਜੀ! ਖੇਚਲ ਨਾ ਕਰੋ। ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਰ ਜਾਂ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਲਾਇਕ ਨਹੀਂ ਜੋ ਤੂੰ ਮੇਰੀ ਛੱਤ ਹੇਠ ਆਵੇਂ
Punjabi ERV
ਇਸਲਈ ਯਿਸੂ ਉਨ੍ਹਾਂ ਦੇ ਨਾਲ ਚਲਿਆ ਗਿਆ ਅਤੇ ਜਦੋਂ ਉਹ ਉਸਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਕਿਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں دے نال ٹُرپیا۔ تے جدوں اوہ گھر دے نیڑے اَپڑیا۔ تَد صُوبیدار نے دوستاں نُوں اوہنوں ایہہ آکھن لئی اوہدے کول گھلّیا پئی خُداوند کھیچل نا کر کیوں جو مَیں ایس لائق نئیں پئی تُوں میری چھت ہیٹھاں آویں۔
Punjabi Standard Bible (Punjabi Standard Bible) 2023
ਯਿਸੂ ਉਨ੍ਹਾਂ ਦੇ ਨਾਲ ਤੁਰ ਪਿਆ, ਪਰ ਜਦੋਂ ਉਹ ਘਰ ਤੋਂ ਬਹੁਤਾ ਦੂਰ ਨਹੀਂ ਸੀ ਤਾਂ ਸੂਬੇਦਾਰ ਨੇ ਆਪਣੇ ਮਿੱਤਰਾਂ ਨੂੰ ਇਹ ਕਹਿਣ ਲਈ ਉਸ ਦੇ ਕੋਲ ਭੇਜਿਆ, “ਪ੍ਰਭੂ, ਤੂੰ ਖੇਚਲ ਨਾ ਕਰ, ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੂੰ ਮੇਰੀ ਛੱਤ ਹੇਠ ਆਵੇਂ;