Luke 7:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ । ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਜਿਸ ਨੂੰ ਕਹਿੰਦਾ ਹਾਂ, ‘ਆ’ ਤਾਂ ਉਹ ਆਉਂਦਾ ਹੈ । ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ’ ਤਾਂ ਉਹ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ!’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਕੀਤਾ ਹੋਇਆ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ ਕਿ ਆ, ਤਾਂ ਉਹ ਆਉਂਦਾ ਹੈ ਅਰ ਆਪਣੇ ਨੌਕਰ ਨੂੰ ਕਿ ਇਹ ਕਰ, ਤਾਂ ਉਹ ਕਰਦਾ ਹੈ
Punjabi ERV
ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں وی کِسے دے اختیار وِچ آں تے سپاہی میرے آکھے وِچ نیں۔ جد مَیں ایس نُوں آکھنا آں پئی جا اوہ جاندا اے۔ تے کِسے ہور نُوں پئی آ اوہ آؤندا اے۔ تے اپنے نوکر نُوں پئی ایویں کر اوہ کر دا اے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਵੀ ਹਕੂਮਤ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਇੱਕ ਨੂੰ ਕਹਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ, ‘ਆ’ ਤਾਂ ਉਹ ਆਉਂਦਾ ਹੈ ਅਤੇ ਆਪਣੇ ਸੇਵਕ ਨੂੰ, ‘ਇਹ ਕਰ’ ਤਾਂ ਉਹ ਕਰਦਾ ਹੈ।”