Luke 8:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਹਾਨੂੰ ਪਰਮੇਸ਼ਰ ਦੇ ਰਾਜ ਦੇ ਭੇਤਾਂ ਦੀ ਸਮਝ ਦਿੱਤੀ ਗਈ ਹੈ ਪਰ ਆਮ ਲੋਕਾਂ ਨੂੰ ਇਹ ਸਭ ਕੁਝ ਦ੍ਰਿਸ਼ਟਾਂਤਾਂ ਦੇ ਰਾਹੀਂ ਦੱਸਿਆ ਜਾਂਦਾ ਹੈ ਤਾਂ ਜੋ ਉਹ ਦੇਖਦੇ ਹੋਏ ਵੀ ਨਾ ਦੇਖਣ ਅਤੇ ਸਮਝਦੇ ਹੋਏ ਵੀ ਨਾ ਸਮਝਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਮੈਂ ਹੋਰਾਂ ਲੋਕਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਤਾਂ ਜੋ, “ ‘ਉਹ ਦੇਖਦਿਆਂ ਹੋਇਆ ਵੀ ਨਾ ਦੇਖਣ; ਅਤੇ ਸੁਣਦਿਆਂ ਹੋਇਆ ਵੀ ਨਾ ਸਮਝਣ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ, ਤਾਂ ਜੋ ਓਹ ਵੇਖਦਿਆਂ ਨਾ ਵੇਖਣ ਅਤੇ ਸੁਣਦਿਆਂ ਨਾ ਸਮਝਣ
Punjabi ERV
ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦਾ ਅਧਿਕਾਰ ਦਿੱਤਾ ਗਿਆ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’ਯਸਾਯਾਹ 6:9
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا خُدا دی بادشاہی دے بھیتاں دی سمجھ تُہانوں دِتّی گئی اے۔ پر ہورناں نُوں تمثِیلاں وِچ پئی اوہ ویکھ دیاں نا ویکھن تے سُندیاں نا سمجھن۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਤੁਹਾਨੂੰ ਇਹ ਬਖਸ਼ਿਆ ਗਿਆ ਹੈ ਕਿ ਤੁਸੀਂ ਪਰਮੇਸ਼ਰ ਦੇ ਰਾਜ ਦੇ ਭੇਤਾਂ ਨੂੰ ਜਾਣੋ, ਪਰ ਹੋਰਾਂ ਨੂੰ ਮੈਂ ਦ੍ਰਿਸ਼ਟਾਂਤਾਂ ਵਿੱਚ ਬੋਲਦਾ ਹਾਂ ਤਾਂਕਿ ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦੇ ਹੋਏ ਵੀ ਨਾ ਸਮਝਣ।