Luke 8:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਪਰਮੇਸ਼ਰ ਦਾ ਵਚਨ ਸੁਣਦੇ ਹਨ ਪਰ ਸ਼ੈਤਾਨ ਆ ਕੇ ਉਹਨਾਂ ਦੇ ਦਿਲਾਂ ਵਿੱਚੋਂ ਵਚਨ ਕੱਢ ਲੈਂਦਾ ਹੈ । ਫਿਰ ਉਹ ਲੋਕ ਵਿਸ਼ਵਾਸ ਨਹੀਂ ਲਿਆਉਂਦੇ ਅਤੇ ਮੁਕਤੀ ਤੋਂ ਦੂਰ ਰਹਿ ਜਾਂਦੇ ਹਨ । ਇਹੋ ਜਿਹੇ ਲੋਕ ਰਾਹ ਵਿੱਚ ਡਿੱਗੇ ਬੀਜ ਵਰਗੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੜਕ ਦੇ ਕਿਨਾਰੇ ਦੀ ਜ਼ਮੀਨ ਉਹ ਲੋਕ ਹਨ, ਜੋ ਬਚਨ ਨੂੰ ਸੁਣਦੇ ਤਾਂ ਹਨ ਪਰ ਦੁਸ਼ਟ ਆਉਂਦਾ ਹੈ ਅਤੇ ਉਹਨਾਂ ਦੇ ਦਿਲ ਵਿੱਚੋਂ ਬਚਨ ਨੂੰ ਕੱਢ ਕੇ ਲੈ ਜਾਂਦਾ ਹੈ ਤਾਂ ਕਿ ਉਹ ਵਿਸ਼ਵਾਸ ਨਾ ਕਰਨ ਅਤੇ ਬਚਾਏ ਨਾ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹੇ ਦੇ ਕੰਢੇ ਵਾਲੇ ਓਹ ਹਨ ਜਿਨ੍ਹਾਂ ਸੁਣਿਆ, ਤਾਂ ਸ਼ਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ ਕਿਤੇ ਅਜਿਹਾ ਨਾ ਹੋਵੇ ਜੋ ਓਹ ਨਿਹਚਾ ਕਰ ਕੇ ਬਚਾਏ ਜਾਣ
Punjabi ERV
ਜਿਹਡ਼ੇ ਬੀਜ ਸਡ਼ਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕਾਢ ਦਿੰਦਾ ਹੈ। ਇਸਲਈ ਉਹ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਬਚਾਏ ਨਹੀਂ ਜਾ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
راہ دے کنڈھے والے اوہ نیں جِنہاں سُنیاں مگروں ابلیس آؤندا تے کلام نُوں اوہناں دے مَنوں کڈھ لے جاندا اے تاں جو ایہہ نا ہوئے پئی اِیمان لیا کے اوہ نجات پان۔
Punjabi Standard Bible (Punjabi Standard Bible) 2023
ਰਾਹ ਦੇ ਕਿਨਾਰੇ ਵਾਲੇ ਉਹ ਲੋਕ ਹਨ ਜਿਨ੍ਹਾਂ ਸੁਣਿਆ; ਪਰ ਸ਼ੈਤਾਨ ਆ ਕੇ ਉਨ੍ਹਾਂ ਦੇ ਦਿਲ ਵਿੱਚੋਂ ਵਚਨ ਚੁੱਕ ਲੈ ਜਾਂਦਾ ਹੈ ਕਿ ਕਿਤੇ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰਨ ਅਤੇ ਬਚਾਏ ਜਾਣ।