Luke 8:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਬੜੀ ਖ਼ੁਸ਼ੀ ਨਾਲ ਵਚਨ ਨੂੰ ਸੁਣਦੇ ਅਤੇ ਉਸ ਨੂੰ ਮੰਨ ਵੀ ਲੈਂਦੇ ਹਨ । ਪਰ ਜਦੋਂ ਉਹਨਾਂ ਉੱਤੇ ਵਚਨ ਦੇ ਕਾਰਨ ਪਰਤਾਵੇ ਆਉਂਦੇ ਹਨ ਤਾਂ ਉਹ ਆਪਣੇ ਵਿਸ਼ਵਾਸ ਤੋਂ ਡਿੱਗ ਪੈਂਦੇ ਹਨ । ਇਹੋ ਜਿਹੇ ਲੋਕ ਪਥਰੀਲੀ ਜ਼ਮੀਨ ਵਿੱਚ ਡਿੱਗੇ ਬੀਜ ਵਰਗੇ ਹਨ ਜਿਹੜੇ ਜੜ੍ਹ ਨਹੀਂ ਫੜਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਥਰੀਲੀ ਜ਼ਮੀਨ ਦਾ ਬੀਜ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਬਚਨ ਨੂੰ ਸੁਣਦੇ ਹਨ ਅਤੇ ਖੁਸ਼ੀ ਨਾਲ ਬਚਨ ਨੂੰ ਮੰਨਦੇ ਹਨ ਪਰ ਉਹਨਾਂ ਦੀਆਂ ਜੜ੍ਹਾਂ ਡੂੰਘੀਆਂ ਨਾ ਹੋਣ ਕਰਕੇ ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਉਹ ਪਰਖੇ ਜਾਂਦੇ ਹਨ ਤਾਂ ਉਹ ਉਸ ਵਿਸ਼ਵਾਸ ਤੋਂ ਦੂਰ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਪੱਥਰ ਉੱਤੇ ਕਿਰੇ ਸੋ ਓਹ ਹਨ ਕਿ ਜਿਸ ਵੇਲੇ ਓਹ ਸੁਣਦੇ ਹਨ ਤਾਂ ਬਚਨ ਨੂੰ ਖੁਸ਼ੀ ਨਾਲ ਮੰਨ ਲੈਂਦੇ ਹਨ ਪਰ ਏਹ ਜੜ੍ਹ ਨਹੀਂ ਰੱਖਦੇ ਅਤੇ ਥੋੜਾ ਚਿਰ ਪਰਤੀਤ ਕਰਦੇ ਅਰ ਪਰਤਾਵੇ ਵੇਲੇ ਹਟ ਜਾਂਦੇ ਹਨ
Punjabi ERV
ਜਿਹਡ਼ੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜਢ਼ਾਂ ਨਹੀਂ ਫ਼ਡ਼ਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پتّھریلی زمین اُتّے دے اوہ نیں جیہڑے سُن کے خُوشی نال کلام نُوں مَن لَیندے نیں پر اوہ جڑ نئیں رکھ دے۔ کُجھ چِر اِیماندار رہ کے ازمایش دے ویلے پھر جاندے نیں۔
Punjabi Standard Bible (Punjabi Standard Bible) 2023
ਪਥਰੀਲੀ ਜ਼ਮੀਨ ਉਤਲੇ ਉਹ ਹਨ ਜਿਹੜੇ ਵਚਨ ਨੂੰ ਸੁਣ ਕੇ ਖੁਸ਼ੀ ਨਾਲ ਸਵੀਕਾਰ ਕਰਦੇ ਹਨ, ਪਰ ਜੜ੍ਹ ਨਹੀਂ ਫੜਦੇ; ਇਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਅਤੇ ਪਰਤਾਵੇ ਦੇ ਸਮੇਂ ਪਿਛਾਂਹ ਹਟ ਜਾਂਦੇ ਹਨ।