Luke 8:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਆਦਮੀ ਦੀਵਾ ਬਾਲ ਕੇ ਉਸ ਨੂੰ ਕਿਸੇ ਭਾਂਡੇ ਜਾਂ ਮੰਜੇ ਹੇਠਾਂ ਨਹੀਂ ਰੱਖਦਾ ਸਗੋਂ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਦੀਵੇ ਨੂੰ ਜਗਾਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਮਨੁੱਖ ਦੀਵਾ ਬਾਲ ਕੇ ਉਹ ਨੂੰ ਭਾਂਡੇ ਨਾਲ ਨਹੀਂ ਲੁਕਾਉਂਦਾ, ਨਾ ਮੰਜੇ ਦੇ ਹੇਠਾਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
Punjabi ERV
“ਕੋਈ ਵੀ ਮਨੁੱਖ ਦੀਵਾ ਬਾਲਕੇ ਉਸਨੂੰ ਭਾਂਡੇ ਨਾਲ ਢਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮ੍ਹਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی بندہ دِیوا بال کے اوہنوں بھانڈے تھلے نئیں لُکاندا نا مَنجی ہیٹھ رکھدا اے۔ پر ڈیوڑی اُتّے رکھدا اے۔ تاں جو اندر وڑن والے چانن ویکھن۔
Punjabi Standard Bible (Punjabi Standard Bible) 2023
“ਕੋਈ ਵੀ ਦੀਵਾ ਬਾਲ ਕੇ ਇਸ ਨੂੰ ਭਾਂਡੇ ਨਾਲ ਨਹੀਂ ਢੱਕਦਾ, ਨਾ ਮੰਜੀ ਹੇਠਾਂ ਰੱਖਦਾ ਹੈ, ਸਗੋਂ ਦੀਵਟ ਉੱਤੇ ਰੱਖਦਾ ਹੈ ਤਾਂਕਿ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ।