Luke 8:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹ੍ਹੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇੜੀ ਵਿੱਚ ਬੈਠੇ ਅਤੇ ਚੱਲ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਯਿਸੂ ਅਤੇ ਉਹਨਾਂ ਦੇ ਚੇਲੇ ਇੱਕ ਕਿਸ਼ਤੀ ਵਿੱਚ ਚੜ੍ਹੇ ਅਤੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ ।” ਉਹਨਾਂ ਨੇ ਕਿਸ਼ਤੀ ਖੋਲ੍ਹ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਅਸੀਂ ਝੀਲ ਦੇ ਦੂਸਰੇ ਪਾਸੇ ਚੱਲੀਏ।” ਤਾਂ ਉਹ ਕਿਸ਼ਤੀ ਵਿੱਚ ਬੈਠ ਕੇ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇੱਕ ਦਿਨ ਐਉਂ ਹੋਇਆ ਜੋ ਉਹ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ ਦਿੱਤੀ
Punjabi ERV
ਇੱਕ ਦਿਨ ਯਿਸੂ ਅਤੇ ਉਸਦੇ ਚੇਲੇ ਬੇਡ਼ੀ ਉੱਤੇ ਚਢ਼ੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇਡ਼ੀ ਵਿੱਚ ਬੈਠੇ ਅਤੇ ਚੱਲ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک دِن ایویں ہویا پئی اوہ آپ تے اوہدے شاگِرد بیڑی اُتّے چڑھے تے اوس اوہناں نُوں آکھیا جِھیلوں پار چلّئے۔ تے بیڑی نُوں چھڈ دِتّوں نیں۔
Punjabi Standard Bible (Punjabi Standard Bible) 2023
ਫਿਰ ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਅਤੇ ਉਸ ਦੇ ਚੇਲੇ ਕਿਸ਼ਤੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, “ਆਓ, ਝੀਲ ਦੇ ਪਾਰ ਚੱਲੀਏ” ਅਤੇ ਉਹ ਚੱਲ ਪਏ।