Luke 8:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸ ਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚੱਲੇ ਹਾਂ।” ਯਿਸੂ ਉੱਠਿਆ ਅਤੇ ਉਸ ਨੇ ਹਵਾ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲੇ ਯਿਸੂ ਕੋਲ ਆਏ ਅਤੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਮਾਲਕ, ਮਾਲਕ! ਅਸੀਂ ਤਾਂ ਮਰ ਰਹੇ ਹਾਂ ।” ਯਿਸੂ ਉੱਠੇ ਅਤੇ ਹਨੇਰੀ ਅਤੇ ਤੂਫ਼ਾਨ ਨੂੰ ਝਿੜਕਿਆ । ਹਨੇਰੀ ਥੰਮ ਗਈ ਅਤੇ ਝੀਲ ਵਿੱਚ ਪਹਿਲੇ ਵਰਗਾ ਸ਼ਾਂਤ ਵਾਤਾਵਰਨ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਨੇ ਜਾ ਕੇ ਯਿਸ਼ੂ ਨੂੰ ਜਗਾਇਆ ਅਤੇ ਕਿਹਾ, “ਸਵਾਮੀ! ਸਵਾਮੀ! ਅਸੀਂ ਡੁੱਬ ਚੱਲੇ ਹਾਂ!” ਯਿਸ਼ੂ ਨੇ ਉੱਠ ਕੇ ਤੂਫਾਨ ਅਤੇ ਜ਼ੋਰਦਾਰ ਲਹਿਰਾਂ ਨੂੰ ਝਿੜਕਿਆ; ਤੂਫਾਨ ਰੁਕ ਗਿਆ ਅਤੇ ਤੇਜ਼ ਲਹਿਰਾਂ ਸ਼ਾਂਤ ਹੋ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ
Punjabi ERV
ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚਲੇ ਹਾਂ।” ਯਿਸੂ ਉਠਿਆ ਅਤੇ ਉਸਨੇ ਹਵਾ ਅਤੇ ਲਹਿਰਾਂ ਨੂੰ ਝਿਡ਼ਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں کول جا کے اوہنوں جگایا تے آکھیا۔ اَے مالک اَے مالک اسی مر چلّے آں۔ تَد اوس اُٹھ کے وَا تے پانی دِیاں ٹھاٹھاں نُوں دابا ماریا تے اوہ تھم گِئیاں تے آرام ہویا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ ਅਤੇ ਕਿਹਾ, “ਸੁਆਮੀ, ਸੁਆਮੀ! ਅਸੀਂ ਨਾਸ ਹੋ ਰਹੇ ਹਾਂ।” ਤਦ ਉਸ ਨੇ ਉੱਠ ਕੇ ਹਵਾ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਥੰਮ੍ਹ ਗਈਆਂ ਅਤੇ ਸ਼ਾਂਤੀ ਹੋ ਗਈ।