Luke 8:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਬੇੜੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ। ਬੜੇ ਲੰਬੇ ਸਮੇਂ ਤੋਂ ਉਸ ਨੇ ਕੋਈ ਕੱਪੜੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਵੇਂ ਹੀ ਯਿਸੂ ਕਿਸ਼ਤੀ ਵਿੱਚੋਂ ਬਾਹਰ ਆਏ, ਉਹਨਾਂ ਨੂੰ ਉਸ ਸ਼ਹਿਰ ਦਾ ਇੱਕ ਆਦਮੀ ਮਿਲਿਆ ਜਿਸ ਵਿੱਚ ਅਸ਼ੁੱਧ ਆਤਮਾਵਾਂ ਸਨ । ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਾਉਂਦਾ ਸੀ । ਉਹ ਘਰ ਵਿੱਚ ਰਹਿਣ ਦੀ ਬਜਾਏ ਕਬਰਾਂ ਵਿੱਚ ਰਹਿੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਕੰਢੇ ਤੇ ਉੱਤਰੇ, ਤਾਂ ਉਹਨਾਂ ਨੂੰ ਇੱਕ ਆਦਮੀ ਮਿਲਿਆ ਜਿਸ ਨੂੰ ਦੁਸ਼ਟ ਆਤਮਾ ਚਿੰਬੜੇ ਹੋਏ ਸਨ। ਲੰਬੇ ਸਮੇਂ ਤੋਂ ਇਹ ਆਦਮੀ ਬਿਨ੍ਹਾਂ ਕੱਪੜੇ ਤੋਂ ਰਹਿੰਦਾ ਸੀ। ਅਤੇ ਉਹ ਘਰ ਵਿੱਚ ਨਹੀਂ ਪਰ ਕਬਰਸਤਾਨ ਵਿੱਚ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਹ ਕੰਢੇ ਤੇ ਉਤਰਿਆ ਤਾਂ ਨਗਰ ਵਿੱਚੋਂ ਇੱਕ ਮਨੁੱਖ ਟੱਕਰਿਆ ਜਿਹ ਦੇ ਵਿੱਚ ਭੂਤ ਸਨ ਅਤੇ ਉਹ ਬਹੁਤ ਚਿਰ ਦਾ ਬਸਤ੍ਰ ਨਹੀਂ ਸੀ ਪਹਿਨਦਾ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ
Punjabi ERV
ਜਦੋਂ ਯਿਸੂ ਬੇਡ਼ੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ। ਬਡ਼ੇ ਲੰਬੇ ਸਮੇਂ ਤੋਂ ਉਸਨੇ ਕੋਈ ਕੱਪਡ਼ੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ کنڈھے اُتّے اُتریا تے شہر دا اِک بندہ ٹکّریا جَنّہوں بدرُوحاں چمبڑیاں ہویاں سن۔ تے اوہ بڑے چِر توں کپڑے نئیں سی پاندا تے گھر وِچ نئیں سگوں قبراں وِچ رہندا ہوندا سی۔
Punjabi Standard Bible (Punjabi Standard Bible) 2023
ਜਦੋਂ ਉਹ ਕੰਢੇ 'ਤੇ ਉੱਤਰਿਆ ਤਾਂ ਉਸ ਨਗਰ ਦਾ ਇੱਕ ਮਨੁੱਖ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ; ਉਹ ਲੰਮੇ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਵਿੱਚ ਨਹੀਂ, ਸਗੋਂ ਕਬਰਾਂ ਵਿੱਚ ਰਹਿੰਦਾ ਸੀ।