Luke 8:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਨੂੰ ਦੇਖਦਿਆਂ ਹੀ ਚੀਕ ਉੱਠਿਆ ਅਤੇ ਉਹਨਾਂ ਦੇ ਸਾਹਮਣੇ ਡਿੱਗ ਪਿਆ । ਫਿਰ ਉਹ ਉੱਚੀ ਆਵਾਜ਼ ਨਾਲ ਬੋਲਿਆ, “ਹੇ ਯਿਸੂ, ਪਰਮ ਪ੍ਰਧਾਨ ਪਰਮੇਸ਼ਰ ਦੇ ਪੁੱਤਰ, ਤੁਹਾਨੂੰ ਮੇਰੇ ਨਾਲ ਕੀ ਕੰਮ ਹੈ? ਮੈਂ ਬੇਨਤੀ ਕਰਦਾ ਹਾਂ ਕਿ ਮੈਨੂੰ ਦੁੱਖ ਨਾ ਦੇਵੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੇ ਯਿਸ਼ੂ ਨੂੰ ਵੇਖਿਆ ਤਾਂ ਉਹ ਰੋਂਦਾ ਹੋਇਆ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਉੱਚੇ ਸ਼ਬਦਾਂ ਵਿੱਚ ਚੀਕ ਕੇ ਕਹਿਣ ਲੱਗਾ, “ਹੇ ਯਿਸ਼ੂ, ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਨੂੰ ਦੁੱਖ ਨਾ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਿਸੂ ਨੂੰ ਵੇਖ ਕੇ ਚੀਕ ਮਾਰੀ ਅਤੇ ਉਸ ਉੱਤੇ ਡਿੱਗ ਪਿਆ ਅਰ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤ੍ਰ ਯਿਸੂ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੇਰੇ ਅੱਗੇ ਬੇਨਤੀ ਕਰਦਾਂ ਹਾਂ ਜੋ ਮੈਨੂੰ ਦੁੱਖ ਨਾ ਦਿਹ!
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس یِسُوع نُوں ویکھیا تَد چیکدیاں ہویاں اوہدی پَیرِیں ڈِگّ پیا تے اُچّی اُچّی آکھیا۔ اَے یِسُوع خُدا تعالیٰ دے پُترا میرا تیرا کِیہ لاگا؟ تیری مِنّت کرنا ہاں۔ پئی مَینُوں اَوکھیاں نا کر۔
Punjabi Standard Bible (Punjabi Standard Bible) 2023
ਉਹ ਯਿਸੂ ਨੂੰ ਵੇਖ ਕੇ ਚੀਕ ਉੱਠਿਆ ਅਤੇ ਉਸ ਦੇ ਸਾਹਮਣੇ ਡਿੱਗ ਕੇ ਉੱਚੀ ਅਵਾਜ਼ ਨਾਲ ਬੋਲਿਆ, “ਹੇ ਯਿਸੂ, ਅੱਤ ਮਹਾਨ ਪਰਮੇਸ਼ਰ ਦੇ ਪੁੱਤਰ! ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ, ਮੈਨੂੰ ਦੁੱਖ ਨਾ ਦੇ!”