Luke 8:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉੱਚ ਅਧਿਕਾਰੀ ਖੂਜ਼ਾਹ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸ ਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸ ਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਹੇਰੋਦੇਸ ਦੇ ਭੰਡਾਰੀ ਖੂਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਕਈ ਹੋਰ ਔਰਤਾਂ । ਇਹ ਸਭ ਆਪਣੇ ਧਨ ਨਾਲ ਯਿਸੂ ਅਤੇ ਉਹਨਾਂ ਦੇ ਚੇਲਿਆਂ ਦੀ ਸੇਵਾ ਕਰਦੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇਰੋਦੇਸ ਦੇ ਦਿਵਾਨ ਖੂਜ਼ਾਹ ਨਾਮੇ ਦੀ ਤੀਵੀਂ ਯੋਆਨਾ ਅਰ ਸੁਸੰਨਾ ਅਤੇ ਹੋਰ ਬਥੇਰੀਆਂ ਜੋ ਆਪਣੇ ਮਾਲ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।।
Punjabi ERV
ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉਚ੍ਚ ਅਧਿਕਾਰੀ ਚੁਜ਼ਾ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوأنہ ہیرودیس دے گھر دے مُختِیار خوزہ دی گھر والی تے سُوسنّاہ۔ تے ہور بتھیریاں سن جیہڑیاں اپنے مال نال اوہناں دی سیوا کر دیاں سن۔
Punjabi Standard Bible (Punjabi Standard Bible) 2023
ਅਤੇ ਹੇਰੋਦੇਸ ਦੇ ਪ੍ਰਬੰਧਕ ਖੂਜ਼ਾਹ ਦੀ ਪਤਨੀ ਯੋਆਨਾ ਅਤੇ ਸੁਸੰਨਾ ਅਤੇ ਕਈ ਹੋਰ ਸਨ ਜਿਹੜੀਆਂ ਆਪਣੀ ਧਨ-ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।