Luke 8:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਭੂਤ ਉਸ ਆਦਮੀ ਵਿੱਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਸੂਰਾਂ ਵਿੱਚ ਜਾ ਵੜੇ। ਫ਼ਿਰ ਸੂਰਾਂ ਦਾ ਪੂਰਾ ਇੱਜੜ ਪਹਾੜੀ ਦੇ ਸਿਰੇ ਤੋਂ ਢਲਵੀ ਥਾਂ ਨੂੰ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ। ਸਾਰੇ ਸੂਰ ਡੁੱਬ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸ਼ੁੱਧ ਆਤਮਾਵਾਂ ਇਕਦਮ ਉਸ ਆਦਮੀ ਵਿੱਚੋਂ ਨਿਕਲ ਕੇ ਉਹਨਾਂ ਸੂਰਾਂ ਵਿੱਚ ਚਲੀਆਂ ਗਈਆਂ । ਸੂਰ ਪਹਾੜ ਦੀ ਢਲਾਨ ਤੋਂ ਝੀਲ ਵੱਲ ਦੌੜੇ ਅਤੇ ਉਸ ਵਿੱਚ ਡੁੱਬ ਕੇ ਮਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਦੁਸ਼ਟ ਆਤਮਾਵਾਂ ਵਿਅਕਤੀ ਤੋਂ ਬਾਹਰ ਆਇਆ, ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ, ਉਹ ਤੁਰੰਤ ਸੂਰਾਂ ਦਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਭੂਤ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਢਾਹੇ ਉੱਤੋਂ ਸਿਰਤੋੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਡੁੱਬ ਮੋਇਆ
Punjabi ERV
ਉਹ ਭੂਤ ਉਸ ਆਦਮੀ ਵਿੱਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਸੂਰਾਂ ਵਿੱਚ ਜਾ ਵਡ਼ੇ। ਫ਼ਿਰ ਸੂਰਾਂ ਦਾ ਪੂਰਾ ਇੱਜਡ਼ ਪਹਾਡ਼ੀ ਦੇ ਸਿਰੇ ਤੋਂ ਢਲਵੀ ਥਾਂ ਨੂੰ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ। ਸਾਰੇ ਸੂਰ ਡੁੱਬ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بدرُوحاں اوس بندے وِچوں نِکل کے سُؤراں وِچ جا وڑِیاں۔ تے اِجّڑ کھڈ اُتّوں جِھیل وِچ چھالاں مار کے ڈُب گیا۔
Punjabi Standard Bible (Punjabi Standard Bible) 2023
ਤਦ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਉਹ ਝੁੰਡ ਢਲਾਣ ਤੋਂ ਤੇਜੀ ਨਾਲ ਭੱਜ ਕੇ ਹੇਠਾਂ ਝੀਲ ਵਿੱਚ ਜਾ ਡੁੱਬਾ।