Luke 8:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸ ਨੂੰ ਛੱਡ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਲੋਕ ਜੋ ਕੁਝ ਵਾਪਰਿਆ ਸੀ ਦੇਖਣ ਦੇ ਲਈ ਬਾਹਰ ਆਏ । ਜਦੋਂ ਉਹ ਯਿਸੂ ਕੋਲ ਪਹੁੰਚੇ, ਉਹਨਾਂ ਨੇ ਉਸ ਆਦਮੀ ਨੂੰ ਜਿਸ ਵਿੱਚ ਅਸ਼ੁੱਧ ਆਤਮਾਵਾਂ ਸਨ, ਕੱਪੜੇ ਪਾਏ ਅਤੇ ਹੋਸ਼ ਸੰਭਾਲੇ ਯਿਸੂ ਦੇ ਚਰਨਾਂ ਕੋਲ ਬੈਠੇ ਦੇਖਿਆ । ਇਹ ਦੇਖ ਕੇ ਉਹ ਬਹੁਤ ਡਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕ ਉੱਥੇ ਇਹ ਵੇਖਣ ਲਈ ਆਉਣ ਲੱਗੇ ਕਿ ਕੀ ਹੋਇਆ ਹੈ। ਫੇਰ ਉਹ ਯਿਸ਼ੂ ਕੋਲ ਆਏ। ਉੱਥੇ ਉਹਨਾਂ ਨੇ ਵੇਖਿਆ ਕਿ ਉਹ ਵਿਅਕਤੀ, ਜੋ ਪਹਿਲਾਂ ਦੁਸ਼ਟ ਆਤਮਾ ਤੋਂ ਦੁੱਖੀ ਸੀ, ਉਹ ਵਧੀਆ ਕੱਪੜੇ ਪਾ ਕੇ ਅਤੇ ਪੂਰੀ ਤਰ੍ਹਾਂ ਤੰਦਰੁਸਤ ਯਿਸ਼ੂ ਦੇ ਚਰਨਾਂ ਤੇ ਬੈਠਾ ਹੋਇਆ ਹੈ, ਇਹ ਵੇਖ ਕੇ ਉਹ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੋਕ ਉਸ ਹਾਲ ਨੂੰ ਵੇਖਣ ਨਿੱਕਲੇ ਅਤੇ ਯਿਸੂ ਦੇ ਕੋਲ ਆਣ ਕੇ ਉਸ ਮਨੁੱਖ ਨੂੰ ਜਿਸ ਵਿੱਚੋਂ ਭੂਤ ਨਿੱਕਲੇ ਸਨ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਯਿਸੂ ਦੇ ਚਰਨਾਂ ਲਾਗੇ ਬੈਠੇ ਵੇਖਿਆ ਅਤੇ ਓਹ ਡਰ ਗਏ
Punjabi ERV
ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸਨੂੰ ਛੱਡ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہدا حال ویکھن نُوں نِکلے۔ تے یِسُوع کول آئے تے اوس بندے نُوں جِہدے وِچوں بدرُوحاں نِکلیاں سن۔ کپڑے پائے تے سُرت سمبھالی یِسُوع دے پیراں کول بَیٹھیاں ویکھیا۔ تے اوہ ڈر گئے۔
Punjabi Standard Bible (Punjabi Standard Bible) 2023
ਤਦ ਲੋਕ ਇਹ ਜੋ ਹੋਇਆ ਸੀ ਵੇਖਣ ਲਈ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਮਨੁੱਖ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ, ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਵਿੱਚ ਬੈਠੇ ਵੇਖਿਆ ਅਤੇ ਡਰ ਗਏ।