Luke 8:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦੱਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਪਣੇ ਘਰ ਨੂੰ ਵਾਪਸ ਚਲਾ ਜਾ ਅਤੇ ਜੋ ਕੰਮ ਪਰਮੇਸ਼ਰ ਨੇ ਤੇਰੇ ਲਈ ਕੀਤਾ ਹੈ, ਉਸ ਬਾਰੇ ਸਾਰਿਆਂ ਨੂੰ ਦੱਸ ।” ਉਹ ਚਲਾ ਗਿਆ ਅਤੇ ਆਪਣੇ ਸਾਰੇ ਸ਼ਹਿਰ ਵਿੱਚ, ਸਾਰੇ ਲੋਕਾਂ ਨੂੰ ਦੱਸਣ ਲੱਗਾ ਕਿ ਯਿਸੂ ਨੇ ਉਸ ਲਈ ਕੀ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਘਰ ਵਾਪਸ ਜਾ ਅਤੇ ਦੱਸ ਕਿ ਪਰਮੇਸ਼ਵਰ ਨੇ ਤੇਰੇ ਲਈ ਕੀ ਕੀਤਾ ਹੈ।” ਤਾਂ ਉਹ ਆਦਮੀ ਚਲਾ ਗਿਆ ਅਤੇ ਸਾਰੇ ਸ਼ਹਿਰ ਵਿੱਚ ਦੱਸਿਆ ਕਿ ਯਿਸ਼ੂ ਨੇ ਉਸ ਲਈ ਕੀ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਆਪਣੇ ਘਰ ਨੂੰ ਮੁੜ ਜਾਹ ਅਤੇ ਦੱਸੀਂ ਜੋ ਪਰਮੇਸ਼ੁਰ ਨੇ ਤੇਰੇ ਲਈ ਕੇਡੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਉਜਾਗਰ ਕਰਦਾ ਗਿਆ ਜੋ ਯਿਸੂ ਨੇ ਉਹ ਦੇ ਲਈ ਕੇਡੇ ਵੱਡੇ ਕੰਮ ਕੀਤੇ।।
Punjabi ERV
ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے گھر نُوں مُڑ جا تے جِنّے کمّ خُدا تیرے نال کِیتے نیں اوہ دسیں۔ اوہ منادی کر دا کر دا ٹُر گیا۔ پئی یِسُوع میرے لئی کیڈے کیڈے کمّ کِیتے۔
Punjabi Standard Bible (Punjabi Standard Bible) 2023
“ਆਪਣੇ ਘਰ ਵਾਪਸ ਜਾ ਅਤੇ ਦੱਸ ਕਿ ਪਰਮੇਸ਼ਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ।” ਤਦ ਉਹ ਜਾ ਕੇ ਸਾਰੇ ਨਗਰ ਵਿੱਚ ਪ੍ਰਚਾਰ ਕਰਨ ਲੱਗਾ ਕਿ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ।