Luke 8:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਲੋਕਾਂ ਤੋਂ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ ਹੈ?” ਜਦੋਂ ਸਾਰਿਆਂ ਨੇ ਇਨਕਾਰ ਕੀਤਾ ਤਾਂ ਪਤਰਸ ਨੇ ਯਿਸੂ ਨੂੰ ਕਿਹਾ, “ਮਾਲਕ, ਤੁਸੀਂ ਭੀੜ ਨਾਲ ਘਿਰੇ ਹੋਏ ਹੋ । ਲੋਕ ਚਾਰੇ ਪਾਸਿਆਂ ਤੋਂ ਤੁਹਾਡੇ ਉੱਤੇ ਡਿੱਗਦੇ ਪਏ ਹਨ, ਫਿਰ ਵੀ ਤੁਸੀਂ ਪੁੱਛ ਰਹੇ ਹੋ, ‘ਮੈਨੂੰ ਕਿਸ ਨੇ ਛੂਹਿਆ ਹੈ?’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਕਿਹਾ, ਮੈਨੂੰ ਕਿਹ ਨੇ ਛੋਹਿਆ? ਜਾਂ ਸਾਰਿਆਂ ਨੇ ਨਾਂਹ ਕੀਤੀ ਤਾਂ ਪਤਰਸ ਅਤੇ ਉਹ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੈਨੂੰ ਘੇਰਦੀ ਅਰ ਉੱਤੇ ਡਿੱਗਦੀ ਹੈ
Punjabi ERV
ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع آکھیا کِس مَینُوں چُھوئیا جد ساریاں نا کِیتی۔ پطرس تے اوہدے نال دیاں آکھیا۔ اَے مالک بِھیڑ تینُوں دَباندی تے تیرے اُتّے ڈِگّدی اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਕਿਹਾ, “ਮੈਨੂੰ ਕਿਸ ਨੇ ਛੂਹਿਆ?” ਜਦੋਂ ਸਾਰੇ ਇਨਕਾਰ ਕਰਨ ਲੱਗੇ ਤਾਂ ਪਤਰਸ ਨੇ ਕਿਹਾ, “ਸੁਆਮੀ, ਭੀੜ ਨੇ ਤੈਨੂੰ ਘੇਰਿਆ ਹੋਇਆ ਹੈ ਅਤੇ ਦਬਾ ਰਹੀ ਹੈ ।”