Luke 8:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸੱਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸ ਨੇ ਦੱਸਿਆ ਕਿ ਕਿਉਂ ਉਸ ਨੇ ਯਿਸੂ ਨੂੰ ਛੋਹਿਆ ਸੀ। ਤਦ ਉਸ ਨੇ ਦੱਸਿਆ ਕਿ ਉਸੇ ਵਕਤ ਉਸ ਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸ ਨੇ ਯਿਸੂ ਨੂੰ ਛੂਹਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਔਰਤ ਨੇ ਦੇਖਿਆ ਕਿ ਉਹ ਲੁਕ ਨਹੀਂ ਸਕਦੀ, ਇਸ ਲਈ ਉਹ ਕੰਬਦੀ ਹੋਈ ਅੱਗੇ ਆਈ ਅਤੇ ਯਿਸੂ ਦੇ ਚਰਨਾਂ ਵਿੱਚ ਡਿੱਗ ਪਈ । ਉਸ ਨੇ ਸਾਰੇ ਲੋਕਾਂ ਦੇ ਸਾਹਮਣੇ ਦੱਸਿਆ ਕਿ ਉਸ ਨੇ ਯਿਸੂ ਦਾ ਪੱਲਾ ਛੂਹਿਆ ਹੈ ਅਤੇ ਉਹ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੋਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਜਨਾਨੀ ਨੇ ਵੇਖਿਆ ਜੋ ਮੈਂ ਲੁਕ ਨਹੀਂ ਸੱਕਦੀ ਤਾਂ ਕੰਬਦੀ ਕੰਬਦੀ ਆਈ ਅਤੇ ਉਸ ਦੇ ਪੈਰੀਂ ਡਿੱਗ ਕੇ ਸਾਰੇ ਲੋਕਾਂ ਸਾਹਮਣੇ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੋਹਿਆ ਅਤੇ ਕਿਸ ਤਰਾਂ ਓਵੇਂ ਚੰਗੀ ਹੋ ਗਈ
Punjabi ERV
ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸਨੇ ਦਸਿਆ ਕਿ ਕਿਉਂ ਉਸ੍ਸਨੇ ਯਿਸੂ ਨੂੰ ਛੋਹਿਆ ਸੀ। ਤਦ ਉਸਨੇ ਦਸਿਆ ਕਿ ਉਸ੍ਸੇ ਵਕਤ ਉਸਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸਨੇ ਯਿਸੂ ਨੂੰ ਛੂਹਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس زنانی ویکھیا پئی مَیں لُک نئیں سکدی۔ تَد کمبدی ہوئی آئی۔ تے اوہدی پَیرِیں ڈِگّ کے ساریاں لوکاں دے سامھنے دسیا پئی کیہڑی گلّوں اوہنوں چُھوئیا۔ تے کِیویں اوسے ویلے چنگی ہوگئی۔
Punjabi Standard Bible (Punjabi Standard Bible) 2023
ਜਦੋਂ ਉਸ ਔਰਤ ਨੇ ਵੇਖਿਆ ਕਿ ਹੁਣ ਮੈਂ ਲੁਕ ਨਹੀਂ ਸਕਦੀ ਤਾਂ ਕੰਬਦੀ ਹੋਈ ਆਈ ਅਤੇ ਉਸ ਦੇ ਅੱਗੇ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਦੱਸਿਆ ਕਿ ਉਸ ਨੇ ਕਿਸ ਕਰਕੇ ਯਿਸੂ ਨੂੰ ਛੂਹਿਆ ਅਤੇ ਕਿਵੇਂ ਉਹ ਤੁਰੰਤ ਚੰਗੀ ਹੋ ਗਈ।